ਅੰਮ੍ਰਿਤਸਰ 19 ਫਰਵਰੀ (ਪੀ. ਟੀ.)- ਸਿੱਖ ਪੰਥ ਦੀ ਸਿਰਮੋਰ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਪੂਰੇ ਭਾਰਤ ਵਿੱਚੋਂ ਵੱਖ-ਵੱਖ ਸਕੂਲਾਂ/ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਇਸ ਵਾਰ ਨਵੰਬਰ ਸਾਲ 2014 ਵਾਸਤੇ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਧਰਮ ਪ੍ਰਚਾਰ ਕਮੇਟੀ ਵੱਲੋਂ ਸ.ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਘੋਸ਼ਿਤ ਕੀਤਾ। ਇਸ ਪ੍ਰੀਖਿਆ ਵਿੱਚ 6ਵੀਂ ਕਲਾਸ ਤੋਂ ਲੈ ਕੇ ਪੋਸਟ ਗ੍ਰੈਜੂਏਸ਼ਨ ਕਲਾਸ ਤੱਕ ਰੈਗੂਲਰ ਵਿੱਦਿਆ ਪ੍ਰਾਪਤ ਕਰ ਰਹੇ 53 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ।ਨਤੀਜਾ ਘੋਸ਼ਿਤ ਕਰਦੇ ਸਮੇਂ ਸ. ਸਤਬੀਰ ਸਿੰਘ ਸਕੱਤਰ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਕੂਲਾਂ/ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿੱਖ ਧਰਮ ਤੋਂ ਜਾਣੂ ਕਰਵਾਉਣ ਲਈ ਧਾਰਮਿਕ ਪ੍ਰੀਖਿਆ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਦਰਜਾ ਪਹਿਲਾ, ਦੂਜਾ, ਤੀਜਾ ਅਤੇ ਚੌਥਾ ਅਨੁਸਾਰ ਚਾਰ ਦਰਜਿਆਂ ਵਿੱਚ ਵੰਡਿਆ ਗਿਆ ਹੈ। ਪਹਿਲੇ ਦਰਜੇ ਵਿੱਚ ਕੁਲ 23369 ਵਿਦਿਆਰਥੀਆਂ ਨੇ
ਹਿੱਸਾ ਲਿਆ ਜਿਨ੍ਹਾਂ ਵਿੱਚੋਂ ਐਸ ਕੇ ਡੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੁਗਲਵਾਲਾ (ਗੁਰਦਾਸਪੁਰ) ਤੋਂ 8ਵੀਂ ਕਲਾਸ ਦੀ ਵਿਦਿਆਰਥਣ ਸਤਨਰਾਇਣ ਧਰਮਾਣੀ ਸਪੁੱਤਰੀ ਸ੍ਰੀ ਸੁਧੀਰ ਕੁਮਾਰ ਤੇ ਬੀਬੀ ਅਨਮੋਲਪ੍ਰੀਤ ਕੌਰ ਸੁਪੱਤਰੀ ਸ. ਬਲਰਾਜ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਭਗਤ ਪੂਰਨ ਸਿੰਘ ਆਦਰਸ਼ ਹਾਈ ਸਕੂਲ, ਬੁੱਟਰ ਕਲਾਂ (ਗੁਰਦਾਸਪੁਰ) ਤੋਂ ਬੀਬਾ ਅਮਰਜੋਤ ਕੌਰ ਸਪੁੱਤਰੀ ਸ.ਹਰਜੀਤ ਸਿੰਘ ਕਲਾਸ 8ਵੀਂ, ਨਵਯੁਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਧਰਮਕੋਟ (ਮੋਗਾ) ਤੋਂ ਬੀਬਾ ਜਸਪ੍ਰੀਤ ਕੌਰ ਸਪੁੱਤਰੀ ਸ.ਸੰਤੋਖ ਸਿੰਘ ਕਲਾਸ 8ਵੀਂ ਨੇ ਦੂਜਾ ਸਥਾਨ ਅਤੇ ਬਾਬਾ ਸ਼ਾਮ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਫੱਤੇ ਵਾਲਾ, ਤਹਿਸੀਲ, ਜੀਰਾ (ਫਿਰੋਜ਼ਪੁਰ) ਤੋਂ ਵਿਦਿਆਰਥੀ ਸ.ਜੁਗਰਾਜ ਸਿੰਘ ਸਪੁੱਤਰ ਸ.ਦਲੀਪ ਸਿੰਘ ਕਲਾਸ 7ਵੀਂ, ਸੰਤ ਈਸ਼ਰ ਸਿੰਘ ਗੁਰਮਤਿ ਅਕੈਡਮੀ ਚੱਪੜ (ਪਟਿਆਲਾ) ਤੋਂ ਬੀਬਾ ਜਸ਼ਨਪ੍ਰੀਤ ਕੌਰ ਸੁਪੱਤਰੀ ਸ.ਗੁਰਦੀਪ ਸਿੰਘ ਕਲਾਸ 8ਵੀਂ ਤੇ ਐਸ ਕੇ ਡੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਤੁਗਲਵਾਲਾ (ਗੁਰਦਾਸਪੁਰ) ਤੋਂ ਸ.ਸੁਰਿੰਦਰ ਸਿੰਘ ਸਪੁੱਤਰ ਸ.ਸੁਰਜੀਤ ਸਿੰਘ ਕਲਾਸ 8ਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।



