Skip to content
Independent perspectives. Global stories.
BREAKING

ਬਠਿੰਡਾ ਜ਼ਿਲ੍ਹੇ ’ਚ 153 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ..

Share this story

ਬਠਿੰਡਾ, 19 ਫਰਵਰੀ (ਗੁਰਤੇਜ ਸਿੱਧੂ)- ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ 153 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਐਲਾਨੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਅਧੀਨ 52 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਹਨ, ਜਦਕਿ 4 ਸਟੇਸ਼ਨ ਆਮ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਨਗਰ ਕੌਂਸਲਾਂ ਦੇ 52 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ, 3 ਆਮ ਅਤੇ ਨਗਰ ਪੰਚਾਇਤਾਂ ਦੇ 49 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਹਨ। ਸ਼੍ਰੀ ਸ਼ਰਮਾ ਨੇ ਦੱਸਿਆ ਕਿ 22 ਫਰਵਰੀ ਨੂੰ ਨਗਰ ਨਿਗਮ ਬਠਿੰਡਾ ਦੇ 50 ਵਾਰਡਾਂ ਵਿਚ ਚੋਣਾਂ ਹੋ ਰਹੀਆਂ ਹਨ, ਜਦਕਿ 25 ਫਰਵਰੀ ਨੂੰ ਬਠਿੰਡਾ ਜ਼ਿਲ੍ਹੇ ਦੇ 18 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ 226 ਵਾਰਡਾਂ ਦੀਆਂ ਚੋਣਾਂ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚੋਣਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਵੋਟਰਾਂ ਨੂੰ ਵੋਟ ਪਾਉਣ ਲਈ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

WRITTEN BY