ਨਵੀਂ ਦਿੱਲੀ, 20 ਫਰਵਰੀ (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਿੱਲੀ ਇਕਾਈ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿੱਲੀ ਦੇ ਇਤਿਹਾਸਿਕ ਗੁਰਦੁਆਰਾ ਰਕਾਬ ਗੰਜ ਸਾਹਿਬ ਦੀ ੳਪਰਲੀ ਮੰਜ਼ਿਲ ਦੇ ਕਮਰਾ ਨੰ. 3 ਵਿਖੇ ਵੀਹਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ 68ਵੇਂ ਜਨਮ ਦਿਹਾੜੇ ਦੇ ਮੌਕੇ ’ਤੇ ਅੱਜ ਸਵੇਰੇ 10 ਵਜੇ ਅੰਖਡ ਪਾਠ ਸਾਹਿਬ ਰਖੇ ਗਏ, ਜਿਨ੍ਹਾਂ ਦੀ ਸਮਾਪਤੀ 22 ਫਰਵਰੀ ਨੂੰ ਸਵੇਰੇ 10 ਵਜੇ ਹੋਵੇਗੀ। ਇਸ ਗੱਲ ਦੀ ਜਾਣਕਾਰੀ ਦੇਦੇਂ ਹੋਏ ਪਾਰਟੀ ਦੇ ਸਥਾਨਕ ਆਗੂ ਸੰਸਾਰ ਸਿੰਘ ਅਤੇ ਗੁਰਮੀਤ ਸਿੰਘ ਵਿਰਕ ਨੇ ਦਸਿਆ ਕਿ ਪਾਰਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ ਤੇ ਇਸ ਦੇ ਨਾਲ ਹੀ ਜੇਲ੍ਹਾਂ ਵਿਚ ਬੰਦ ਸਮੂਹ ਬੰਦੀ ਸਿੰਘਾਂ ਦੀ ਜਲਦ ਰਿਹਾਈ ਅਤੇਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਜਾਏਗੀ। ਇਨ੍ਹਾਂ ਆਗੁਆਂ ਨੇ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਵੱਧ ਤੋਂ ਵੱਧ ਹਾਜ਼ਰੀਆਂ ਭਰਨ ਦੀ ਅਪੀਲ ਵੀ ਕੀਤੀ ਹੈ। ਅਖੰਡ ਪਾਠ ਰਖਣ ਦੇ ਮੌਕੇ ’ਤੇ ਭਾਈ ਗੁਰਪ੍ਰੀਤ ਸਿੰਘ ਜਾਗੋਵਾਲੇ, ਸਰਬਪ੍ਰੀਤ ਸਿੰਘ, ਚਰਨਜੀਤ ਸਿੰਘ ਅਤੇ ਹੋਰ ਬਹੁਤ ਸਾਰੇ ਪਾਰਟੀ ਦੇ ਵਰਕਰ ਅਤੇ ਸੰਗਤਾਂ ਹਾਜ਼ਰ ਸਨ।



