Skip to content
Independent perspectives. Global stories.
BREAKING

13ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਤਾਬਿਕ 283 ਕਰੋੜ ਰੁਪਏ ਦੀ ¦ਬਿਤ ਗ੍ਰਾਂਟ ਤੁਰੰਤ ਜਾਰੀ ਕਰਨ ਦੀ ਮੰਗ

Share this story

ਗ੍ਰਾਂਟ 31 ਮਾਰਚ, 2015 ਤੋਂ ਪਹਿਲਾਂ ਜਾਰੀ ਕਰਨ ਲਈ ਬੇਨਤੀ

Page-1_03 ਜਲੰਧਰ/ਨਵੀਂ ਦਿੱਲੀ, 26 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਨ ਜੇਤਲੀ ਨੂੰ ਉਨ੍ਹਾਂ ਦੇ ਨਵੀਂ ਦਿੱਲੀ ਵਿਖੇ ਸਥਿਤ ਦਫਤਰ ਵਿਖੇ ਮਿਲੇ ਅਤੇ 13ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ 283 ਕਰੋੜ ਰੁਪਏ ਦੀ ¦ਬਿਤ ਪਈ ਗ੍ਰਾਂਟ ਤੁਰੰਤ ਜਾਰੀ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ। ਮੀਟਿੰਗ ਵਿਚ ਵਿਚਾਰ ਚਰਚਾ ਦੌਰਾਨ ਦੋਵਾਂ ਆਗੂਆਂ ਨੇ ਸ਼੍ਰੀ ਜੇਤਲੀ ਨੂੰ ਦੱਸਿਆ ਕਿ 13ਵੇਂ ਵਿੱਤ ਕਮਿਸ਼ਨ ਵਲੋਂ ਸੂਬੇ ਲਈ ਸਿਫਾਰਿਸ਼ ਕੀਤੀ ਗ੍ਰਾਂਟ ¦ਬਿਤ ਪਈ ਹੋਈ ਹੈ ਜੋ 31 ਮਾਰਚ, 2015 ਤੋਂ ਪਹਿਲਾਂ ਜਾਰੀ ਕੀਤੇ ਜਾਵੇ ਕਿਉਂਕਿ ਉਸ ਤੋਂ ਬਾਅਦ ਇਹ ਗ੍ਰਾਂਟ ਖਤਮ ਹੋ ਜਾਵੇਗੀ। ਆਗੂਆਂ ਨੇ ਸ਼੍ਰੀ ਜੇਤਲੀ ਨੂੰ ਦੱਸਿਆ ਕਿ ਪੰਜਾਬ ਨੂੰ ਪੱਛਮੀ

ਬੰਗਾਲ ਅਤੇ ਕੇਰਲਾ ਵਾਂਗ 13ਵੇਂ ਵਿੱਤ ਕਮਿਸ਼ਨ ਨੇ ਵਿੱਤੀ ਦਬਾਅ ਵਾਲਾ ਸੂਬਾ ਮੰਨਿਆ ਹੈ। ਉਨ੍ਹਾਂ ਕਿਹਾ ਕਿ 13ਵੇਂ ਵਿੱਤ ਕਮਿਸ਼ਨ ਨੇ ਇਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਦੀ ਮਦੱਦ ਕਰਨ ਦੀ ਸਿਫਾਰਿਸ਼ ਕੀਤੀ ਹੈ ਤਾਂ ਜੋ ਇਹ ਵਿੱਤੀ ਦਬਾਅ ਹੇਠੋਂ ਬਾਹਰ ਨਿਕਲ ਸਕਣ। ਦੋਵਾਂ ਆਗੂਆਂ ਨੇ ਸ਼੍ਰੀ ਜੇਤਲੀ ਨੂੰ ਅਪੀਲ ਕੀਤੀ ਕਿ ਅੱਤਵਾਦ ਦੇ ਸਮੇਂ ਲਈ ਭਾਰਤ ਸਰਕਾਰ ਵਲੋਂ ਵਿਸ਼ੇਸ਼ ਮਿਆਦੀ ਕਰਜਾ ਮੁਹੱਈਆ ਕਰਵਾਇਆ ਗਿਆ ਸੀ ਜਦਕਿ ਇਸ ਕਰਜੇ ਦਾ ਮੂਲ ਅਤੇ ਵਿਆਜ 2684 ਕਰੋੜ ਰੁਪਏ ਦਾ ਪੰਜਾਬ ਵਲੋਂ ਭੁਗਤਾਨ ਕੀਤਾ ਗਿਆ ਸੀ ਅਤੇ ਸੂਬੇ ਵਲੋਂ ਕੀਤੇ ਗਏ ਇਸ ਭੁਗਤਾਨ ਦੀ ਭਰਪਾਈ ਕੀਤੀ ਜਾਵੇ।

WRITTEN BY