Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਕੇਂਦਰੀ ਬਜਟ ਵਿੱਚ ਪੰਜਾਬ ਦਾ ਖਾਸ ਖਿਆਲ ਰੱਖਣ ਲਈ ਜੇਤਲੀ ਦਾ ਧੰਨਵਾਦ

Share this story

Page-1_07 ਜਲੰਧਰ/ਚੰਡੀਗੜ੍ਹ, 28 ਫ਼ਰਵਰੀ- ਸੂਬੇ ਨੂੰ ਕਈ ਅਹਿਮ ਪ੍ਰਾਜੈਕਟ ਦੇਣ ਲਈ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦਾ ਧੰਨਵਾਦ ਕਰਦਿਆਂ, ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਇਹ ਪੰਜਾਬ ਨੂੰ ਇੱਕ ਅਗਾਂਹਵਧੂ ਸੂਬੇ ਵਜੋਂ ਵਿਕਸਿਤ ਕਰਨ ਦੀ ਐਨ.ਡੀ.ਏ. ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਨੇ ਪਿਛਲੀ ਯੂ.ਪੀ.ਏ. ਸਰਕਾਰ ਵੱਲੋਂ ਸੂਬੇ ਨਾਲ ਕੀਤੇ ਜਾਂਦੇ ਮਤਰੇਈ ਮਾਂ ਵਾਲੇ ਸਲੂਕ ਦੀ ਰਵਾਇਤ ਨੂੰ ਤੋੜਿਆ ਹੈ।  ਸ੍ਰੀ ਜੇਤਲੀ ਨੂੰ ਇੱਕ ਦੂਰ-ਅੰਦੇਸ਼ੀ ਅਤੇ ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਨੂੰ ਦਿੱਤੇ ਗਏ ਤੋਹਫ਼ਿਆਂ ਨਾਲ ਸੂਬੇ ਦੇ ਵਿਕਾਸ ਨੂੰ ਹੋਰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਏਮਜ਼ ਦੇ ਸਥਾਪਿਤ ਹੋਣ ਨਾਲ, ਇੱਥੇ ਦੇ ਲੋਕਾਂ

ਨੂੰ ਅਤਿ ਆਧੁਨਿਕ ਸਿਹਤ ਸੁਵਿਧਾਵਾਂ ਮੁੱਹਈਆ ਹੋਣਗੀਆਂ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮੰਗ ਕੇਂਦਰ ਪਾਸੋਂ ਲਗਾਤਾਰ ਕਰਦੇ ਆਏ ਹਨ ਤੇ ਹੁਣ ਸ੍ਰੀ ਜੇਤਲੀ ਨੇ ਇਹ ਕੰਮ ਪੂਰਾ ਕਰਕੇ, ਸੂਬੇ ਨੂੰ ਬੇਤਹਰੀਨ ਤੋਹਫ਼ਾ ਦਿੱਤਾ ਹੈ।ਸ੍ਰੀ ਜੇਤਲੀ ਵੱਲੋਂ ਕਿਸਾਨ ਪੱਖੀ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ 8.5 ਲੱਖ ਕਰੋੜ ਰੁਪਏ ਦੇ ਕਰਜ਼ੇ ਦੇਣ ਦੀ ਮਿੱਥਿਆ ਗਿਆ ਨਵਾਂ ਟੀਚਾ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਕਾਫ਼ੀ ਹੱਦ ਤੱਕ ਹੱਲ ਕਰੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਕਿਸਾਨੀ ਨੂੰ ਕੇਂਦਰ ਦੀ ਪਿਛਲੀ ਯੂ.ਪੀ.ਏ. ਸਰਕਾਰ ਦੌਰਾਨ ਖਾਸਾ ਨੁਕਸਾਨ ਝੱਲਣਾ ਪਿਆ ਹੈ ਪਰ ਵਿੱਤ ਮੰਤਰੀ ਦੇ ਇਸ ਨਵੇਂ ਐਲਾਨ ਨਾਲ ਕਿਸਾਨੀ ਵਿੱਚ ਇੱਕ ਨਵੀਂ ਰੂਹ ਦਾ ਸੰਚਾਰ ਹੋਵੇਗਾ ਜਿਸ ਨਾਲ ਉਨ੍ਹਾਂ ਨੂੰ ਖੇਤੀਬਾੜੀ ਆਰਥਿਕ ਸੰਕਟ ਵਿੱਚੋਂ ਉਭਰਨ ਵਿੱਚ ਸਹਾਇਤਾ ਮਿਲੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਤੁਪਕਾ ਸਿੰਚਾਈ ਲਈ ਰਾਖਵੇਂ ਕੀਤੇ ਗਏ 5600 ਕਰੋੜ ਰੁਪਏ ਸੂਬੇ ਲਈ ਬੇਹੱਦ ਲਾਹੇਵੰਦ ਸਿੱਧ ਹੋਣਗੇ ਕਿਉਂ ਕਿ ਪੰਜਾਬ ਵਿੱਚ ਪਾਣੀ ਦਾ ਪੱਧਰ ਹਰ ਗੁਜ਼ਰਦੇ ਦਿਨ ਦੇ ਨਾਲ ਹੇਠਾਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮ੍ਰਿੰਤਸਰ ਵਿਖੇ ਸਥਾਪਿਤ ਕੀਤਾ ਜਾਣ ਵਾਲਾ ਬਾਗ਼ਬਾਨੀ ਖੋਜ ਦਾ ਪੋਸਟ ਗਰੈਜੂਏਟ ਇੰਸਟੀਚਿਊਟ, ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਰਗੇ ਸਹਾਇਕ ਧੰਦਿਆਂ ਨੂੰ ਪ੍ਰਫ਼ੁਲਿਤ ਕਰਨਾ ਸਮੇਂ ਦੀ ਲੋੜ ਹੈ, ਕਿਉਂ ਕਿ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਇਹ ਇੰਸਟੀਚਿਊਟ ਸੂਬੇ ਦੇ ਕਿਸਾਨਾਂ ਲਈ ਰਾਮਬਾਣ ਸਿੱਧ ਹੋਵੇਗਾ।

WRITTEN BY