ਸ਼੍ਰੀ ਅਨੰਦਪੁਰ ਸਾਹਿਬ, 1 ਮਾਰਚ (ਦਵਿੰਦਰਪਾਲ ਸਿੰਘ/ਅੰਕੁਸ਼): ਸ਼੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਸ਼ਤਾਬਦੀ ਦਿਵਸ ਨੂੰ ਸਮਰਪਿਤ ਸਿੱਖਾਂ ਦਾ ਕੌਮੀ ਤਿਉਹਾਰ ਹੋਲੇ ਮਹੱਲੇ ਮੌਕੇ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਅਨੰਦਪੁਰ ਸਾਹਿਬ ਸਪੋਰਟਸ ਅਤੇ ਕਲਚਰਲ ਕਲੱਬ ਯੂ ਕੇ ਵਲੋਂ 4 ਅਤੇ 5 ਮਾਰਚ ਨੂੰ ਸਥਾਨਕ ਸ਼੍ਰੀ ਗੁਰੂ ਤੇਗਬਹਾਦੁਰ ਖਾਲਸਾ ਕਾਲਜ ਵਿਖੇ ਕੁਸ਼ਤੀ, ਕਬੱਡੀ ਅਤੇ ਵਾਲੀਬਾਲ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਅੱਜ ਅਨੰਦਪੁਰ ਸਾਹਿਬ ਵਿਖੇ ਹੋਏ ਇਕ ਪੱਤਰਕਾਰ ਸੰਮੇਲਨ ਦੌਰਾਨ ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਦੇ ਪ੍ਰਧਾਨ ਪਦਮ ਸ਼੍ਰੀ ਕਰਤਾਰ ਸਿੰਘ ਪਹਿਲਵਾਨ ਅਤੇ ਅੰਤਰਾਸ਼ਟਰੀ ਕੁਆਰਡੀਨੇਟਰ ਗੁਰਚਰਨ ਸਿੰਘ ਢਿੱਲੋਂ ਵਲੋਂ ਦਿੱਤੀ ਗਈ। ਇਸ ਮੌਕੇ ਉਹਨਾਂ ਦੱਸਿਆ
ਕਿ ਇਹਨਾਂ ਮੁਕਾਬਲਿਆਂ ਵਿਚ ਖਾਲਸਾ ਕਾਲਜ ਵਿਖੇ 85 ਕਿਲੋ, 97 ਕਿਲੋ ਅਤੇ 125 ਕਿਲੋ ਭਾਰਵਰਗ ਵਿਚ ਕੁਸ਼ਤੀ ਮੁਕਾਬਲੇ ਹੋਣਗੇ। ਜਿਸ ਵਿਚ ਜੇਤੂ ਟੀਮਾਂ ਨੂੰ ਲੱਖਾਂ ਰੁਪਏ ਦੇ ਇਨਾਮਾਂ ਅਤੇ ਮੋਟਰਸਾਇਕਲਾਂ ਰਾਹੀਂ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਇਨਾਮ ਵੰਡ ਸਮਾਰੋਹ ਮੌਕੇ ਮੈਂਬਰ ਪਾਰਲੀਮੈਂਟ ਪ੍ਰੌਫ:ਪ੍ਰੇਮ ਸਿੰਘ ਚੰਦੂਮਾਜਰਾ ਇਨਾਮਾਂ ਦੀ ਵੰਡ ਕਰਨਗੇ। ਇਸ ਮੌਕੇ ਗੁਰਪਾਲ ਸਿੰਘ ਪੱਡਾ, ਬਲਜੀਤ ਸਿੰਘ ਗਿੱਲ, ਮੋਹਨ ਸਿੰਘ ਕੰਦੋਲਾ, ਅਜੀਤ ਸਿੰਘ, ਹਰਮਹਿੰਦਰ ਸਿੰਘ ਮਿਨਹਾਸ, ਬਲਕਾਰ ਸਿੰਘ, ਅਰਜਨ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਨਿਰੰਜਣ ਸਿੰਘ ਰਾਣਾ, ਨੰਦ ਕਿਸ਼ੋਰ ਸਮੇਤ ਹੋਰ ਵੀ ਕਈ ਮੈਂਬਰ ਹਾਜ਼ਰ ਸਨ।



