ਸ੍ਰੀ ਅਨੰਦਪੁਰ ਸਾਹਿਬ, 2 ਮਾਰਚ (ਦਵਿੰਦਰਪਾਲ ਸਿੰਘ/ਅੰਕੁਸ਼)- ਸ੍ਰੀ ਗੁਰੂ ਤੇਗਬਹਾਦੁਰ ਸਾਹਿਬ ਜੀ ਵਲੋਂ ਵਸਾਏ ਸ਼੍ਰੀ ਅਨੰਦਪੁਰ ਸਾਹਿਬ ਦੇ 350 ਸਾਲਾਂ ਸਥਾਪਨਾ ਸਤਾਬਦੀ ਦਿਵਸ ਨੂੰ ਸਮਰਪਿਤ ਬਾਬਾ ਸਰੂਪ ਸਿੰਘ ਜੀ ਸੋਲਖੀਆਂ ਵਾਲਿਆਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਕਰਦਾ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਜੋ ਕਿ ਗੁਰਦੁਆਰਾ ਬਾਬਾ ਦੀਪ ਸਿੰਂਘ ਜੀ(ਸੋਲਖੀਆਂ) ਤੋਂ ਚੱਲ ਕੇ ਰੰਗੀਲਪੁਰ, ਰੌਪੜ, ਘਨੌਲੀ, ਭਰਤਗੜ੍ਹ, ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ ਤਖਤ ਸ਼੍ਰੀ ਕੇਸਗੜ੍ਹ ਸਾਹਿਬ (ਸ਼੍ਰੀ ਅਨੰਦਪੁਰ ਸਾਹਿਬ) ਪਹੁੰਚਿਆ। ਜਿੱਥੇ ਇਲਾਕੇ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਗਿਆ ਅਤੇ ਤਖਤ
ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਵਲੋਂ ਨਗਰ ਕੀਰਤਨ ਦੀ ਸਮਾਪਤੀ ਦੀ ਅਰਦਾਸ ਕੀਤੀ ਗਈ। ਇਸ ਮੌਕੇ ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ, ਅਮਨਦੀਪ ਸਿੰਘ, ਲਖਵਿੰਦਰ ਸਿੰਘ, ਸਰੂਪ ਸਿੰਘ, ਭਾਈ ਅਵਤਾਰ ਸਿੰਘ, ਸੋਲਖੀਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ, ਧਰਮਵੀਰ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ, ਭਾਈ ਮਲਕੀਤ ਸਿੰਘ ਢਾਡੀ ਜੱਥਾ, ਸੁਰਜੀਤ ਸਿੰਘ, ਧਰਮਪਾਲ ਸਿੰਘ, ਨਿਰਭੈਅ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।



