Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਹੁਨਰ ਵਿਕਾਸ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਵੱਡੀ ਪੁਲਾਂਘ

Share this story

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 13 ਬਹੁ-ਮੰਤਵੀ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਦਾ ਐਲਾਨ
Page-1_06 ਜਲੰਧਰ/ਚੰਡੀਗੜ੍ਹ, 2 ਮਾਰਚ- ਸੂਬੇ ਵਿੱਚ ਹੁਨਰ ਵਿਕਾਸ ਨੂੰ ਵੱਡੀ ਪੱਧਰ ’ਤੇ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ, ਪਟਿਆਲਾ ਤੇ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੈਡੀਕਲ ਤੇ ਪੈਰਾ-ਮੈਡੀਕਲ ਦੇ ਤਿੰਨ ਬਿਹਤਰੀਨ ਹੁਨਰ ਵਿਕਾਸ ਕੇਂਦਰਾਂ ਦੀ ਸਥਾਪਨਾ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਲੁਧਿਆਣਾ, ਜਲੰਧਰ, ਬਠਿੰਡਾ. ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਰੋਪੜ ਵਿਖੇ ਛੇ ਬਹੁ-ਮੰਤਵੀ ਹੁਨਰ ਵਿਕਾਸ ਕੇਂਦਰ ਸਥਾਪਤ ਕੀਤੇ ਜਾਣਗੇ। ਇਸ ਬਾਰੇ ਫੈਸਲਾ ਸ. ਬਾਦਲ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦੀ ਗਵਰਨਿੰਗ ਕੌਂਸਲ ਦੀ ਪਲੇਠੀ ਮੀਟਿੰਗ ਦੌਰਾਨ ਲਿਆ ਗਿਆ।

ਪੰਜਾਬ ਨੂੰ ਹੁਨਰਮੰਦ ਮਾਨਵੀ ਸ਼ਕਤੀ ਦੇ ਧੁਰੇ ਵਜੋਂ ਉਭਾਰਨ ਲਈ ਇਹ ਕਦਮ ਚੁੱਕਦਿਆਂ ਸ. ਬਾਦਲ ਨੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਥਾਪਤ ਕੀਤੇ ਜਾਣ ਵਾਲੇ ਇਨ੍ਹਾਂ ਤਿੰਨ ਹੁਨਰ ਵਿਕਾਸ ਕੇਂਦਰਾਂ ਦੀ ਕਾਇਮੀ ਲਈ 15 ਕਰੋੜ ਰੁਪਏ ਦੀ ਰਾਸ਼ੀ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਨੂੰ ਆਖਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼) ਵਿੱਚ ਕਾਇਮ ਕੀਤੇ ਜਾਣ ਵਾਲੇ ਛੇ ਬਹੁ-ਮੰਤਵੀ ਹੁਨਰ ਵਿਕਾਸ ਕੇਂਦਰਾਂ ਲਈ ਪੰਜ-ਪੰਜ ਕਰੋੜ ਰੁਪਏ ਦੀ ਜਾਰੀ ਕੀਤਾ ਜਾਣ। ਇਸੇ ਦੌਰਾਨ ਮੁੱਖ ਮੰਤਰੀ ਨੇ ਮਾਝਾ, ਮਾਲਵਾ ਤੇ ਦੋਆਬਾ ਜ਼ੋਨ ਵਿੱਚ ਉਸਾਰੀ ਕਾਮਿਆਂ ਲਈ ਇਕ-ਇਕ ਹੁਨਰ ਵਿਕਾਸ ਕੇਂਦਰ ਖੋਲ੍ਹਣ ਲਈ ਵਿਆਪਕ ਯੋਜਨਾ ਤਿਆਰ ਕਰਨ ਦੀ ਸਹਿਮਤੀ ਦੇ ਦਿੱਤੀ। ਉਨ੍ਹਾਂ ਨੇ ਪ੍ਰਮੁੱਖ ਸਕੱਤਰ ਕਿਰਤ ਨੂੰ ਆਖਿਆ ਕਿ ਉਸਾਰੀ ਤੇ ਬੁਨਿਆਦੀ ਢਾਂਚੇ ਦੀਆਂ ਮੋਹਰੀ ਕੰਪਨੀਆਂ ਨਾਲ ਉਨ੍ਹਾਂ ਦੀ ਲੋੜ ਮੁਤਾਬਕ ਵਿਚਾਰ-ਚਰਚਾ ਕਰਕੇ ਸੰਭਾਵਨਾਵਾਂ ਤਲਾਸ਼ੀਆਂ ਜਾਣ। ਇਸੇ ਤਰ੍ਹਾਂ ਟਰਾਂਟਪੋਰਟ ਵਿਭਾਗ ਵੱਲੋਂ ਜਲੰਧਰ ਵਿਖੇ ਇਕ ਉਚ ਪੱਧਰੀ ਟਰਾਂਸਪੋਰਟ ਸਕਿੱਲ ਸੈਂਟਰ ਖੋਲ੍ਹਿਆ ਜਾਵੇਗੀ ਜੋ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਮਾਹੂਆਣਾ ਵਿਖੇ ਅਜਿਹੇ ਇੰਸਟੀਚਿਊਟ ਦੀ ਤਰਜ਼ ’ਤੇ ਹੋਵੇਗਾ। ਇਨ੍ਹਾਂ ਹੁਨਰ ਵਿਕਾਸ ਕੇਂਦਰਾਂ ਵਿੱਚ ਸਿਖਲਾਈ ਹਾਸਲ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਰਹਿਣ-ਸਹਿਣ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਹੁਨਰ ਵਿਕਾਸ ਕੇਂਦਰ ਵਿੱਚ ਹੋਸਟਲ ਦੀ ਸੁਵਿਧਾ ਦਿੱਤਾ ਜਾਵੇ ਤਾਂ ਕਿ ਨੌਜਵਾਨਾਂ ਨੂੰ ਬਗੈਰ ਕਿਸੇ ਦਿੱਕਤ ਦੇ ਹੁਨਰ ਵਿਕਾਸ ਸਿਖਲਾਈ ਮੁਹੱਈਆ ਕਰਵਾਈ ਜਾ ਸਕੇ।
ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਸਥਾਨਕ ਸਨਅਤ ਦੀ ਲੋੜ ਤੇ ਮੰਗ ’ਤੇ ਅਧਾਰਿਤ ਹੁਨਰ ਵਿਕਾਸ ਸਿਖਲਾਈ ਦੇ ਕੋਰਸ ਕਰਵਾਉਣ ਦੀ ਲੋੜ ’ਤੇ ਧਿਆਨ ਕੇਂਦਰਿਤ ਕਰਨ ਲਈ ਆਖਿਆ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਗਾਰਮੈਂਟ, ਹੌਜ਼ਰੀ ਤੇ ਟੈਕਸਟਾਈਲ ’ਤੇ ਅਧਾਰਿਤ ਹੁਨਰ ਵਿਕਾਸ ਕੇਂਦਰ ਲੁਧਿਆਣਾ ਵਿਖੇ ਅਤੇ ਲੈਦਰ ਸੈਂਟਰ ਜਲੰਧਰ ਵਿਖੇ ਸਥਾਪਤ ਕੀਤਾ ਜਾਵੇ।
ਮੁੱਖ ਮੰਤਰੀ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਨੂੰ ਆਖਿਆ ਕਿ ਘੱਟੋ-ਘੱਟ 50 ਹਜ਼ਾਰ ਨੌਜਵਾਨਾਂ ਨੂੰ ਤਕਨੀਕੀ ਤੇ ਹੁਨਰ ਸਿਖਲਾਈ ਮੁਹੱਈਆ ਦਾ ਟੀਚਾ ਮਿੱਥ ਕੇ ਵਿਆਪਕ ਯੋਜਨਾ ਤਿਆਰ ਕੀਤਾ ਜਾਵੇ ਤਾਂ ਕਿ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾ ਸਕਣ।
ਮਿਸ਼ਨ ਦੇ ਦ੍ਰਿਸ਼ਟੀਕੋਣ ਬਾਰੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਮੈਂਬਰ ਸਕੱਤਰ ਸ੍ਰੀ ਰਾਕੇਸ਼ ਵਰਮਾ ਨੇ ਮੁੱਖ ਮੰਤਰੀ ਨੂੰ ਪਹਿਲੇ ਪੜਾਅ ਵਿੱਚ ਮਿਸ਼ਨ ਵੱਲੋਂ ਵੱਖ-ਵੱਖ ਹੁਨਰ ਵਿਕਾਸ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਿਨ੍ਹਾਂ ਨੂੰ ਮੁੱਖ ਮੰਤਰੀ ਦੀ ਅਗਵਾਈ ਵਾਲੀ ਕਮੇਟੀ ਵੱਲੋਂ ਪ੍ਰਵਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕੁਝ ਸਕੀਮਾਂ ਜਿਨ੍ਹਾਂ ਵਿੱਚ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ੱਲਿਆ ਯੋਜਨਾ, ਉਸਾਰੀ ਕਾਮਿਆਂ ਦੇ ਬੱਚਿਆਂ ਜਾਂ ਨਿਰਭਰ ਜੀਆਂ ਦਾ ਹੁਨਰ ਵਿਕਾਸ, ਕੌਮੀ ਘੱਟ ਗਿਣਤੀ ਕਮਿਸ਼ਨ ਤੇ ਵਿੱਤ ਨਿਗਮ ਦੀ ਸੀਖੋ ਔਰ ਕਮਾਓ ਸਕੀਮ ਤੋਂ ਇਲਾਵਾ ਸੰਗਰੂਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਛੇ ਬਲਾਕਾਂ ਵਿੱਚ ਘੱਟ ਗਿਣਤੀਆਂ ਲਈ ਬਹੁ-ਮੰਤਵੀ ਵਿਕਾਸ ਪ੍ਰਾਜੈਕਟ ਦੇ ਹੁਨਰ ਵਿਕਾਸ ਕੰਪੋਨੈਂਟ ਖੋਲ੍ਹੇ ਜਾਣੇ ਸ਼ਾਮਲ ਹਨ। ਮੀਟਿੰਗ ਵਿੱਚ ਚੁੰਨੀ ਲਾਲ ਭਗਤ, ਸ. ਅਜੀਤ ਸਿੰਘ ਕੋਹਾੜ, ਸ੍ਰੀ ਮਦਨ ਮੋਹਨ ਮਿੱਤਲ, ਡਾ. ਦਲਜੀਤ ਸਿੰਘ ਚੀਮਾ ਤੇ ਸ. ਪਰਮਿੰਦਰ ਸਿੰਘ ਢੀਂਡਸਾ (ਸਾਰੇ ਕੈਬਨਿਟ ਮੰਤਰੀ), ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਸ੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਵਿੱਤ ਸ੍ਰੀਮਤੀ ਵਿੰਨੀ ਮਹਾਜਨ, ਪ੍ਰਮੁੱਖ ਸਕੱਤਰ ਕਿਰਤ ਸ੍ਰੀ ਵਿਸ਼ਵਾਜੀਤ ਖੰਨਾ, ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਐਮ.ਪੀ. ਸਿੰਘ, ਸਕੱਤਰ ਵਿੱਤ ਸ੍ਰੀ ਜਸਪਾਲ ਸਿੰਘ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀ ਹੁਸਨ ਲਾਲਾ ਅਤੇ ਚੀਫ ਆਰਕੀਟੈਕਟ ਸਪਨਾ ਸ਼ਾਮਲ ਸਨ।

WRITTEN BY