ਸੰਗਰੂਰ, 2 ਮਾਰਚ (ਹਰਜੀਤ ਸਿੰਘ ਹਸਨਪੁਰੀ)- ਈਟੀਟੀ ਟੈ¤ਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ 17 ਫਰਵਰੀ ਤੋਂ ਪਾਣੀ ਦੀ ਟੈਂਕੀ ਤੇ ਚੜ੍ਹੇ ਕੇ ਕੀਤਾ ਜਾ ਰਿਹਾ ਸੰਘਰਸ਼ ਅੱਜ 14 ਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੌਰਾਨ ਧੂਰੀ ਦੇ ਐਸਐਚਓ ਸਤਨਾਮ ਸਿੰਘ ਵੱਲੋਂ ਯੂਨੀਅਨ ਦੇ ਆਗੂਆਂ ਦੀ ਇੱਕ ਮੀਟਿੰਗ ਐਸਡੀਐਮ ਧੂਰੀ ਨਾਲ ਕਰਵਾਈ ਗਈ। ਇਸ ਮੀਟਿੰਗ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਯੁੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਭੁਲਰਹੇੜੀ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਐਸਡੀਐਮ ਰਾਜ਼ੇਸ ਧੀਮਾਨ ਨੂੰ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ। ਜਿਸ ਵਿੱਚ ਐਸ ਸ਼ਡੀ ਧੂਰੀ ਨੇ ਭਰੋਸਾ ਦਿੱਤਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਤੋਂ ਸਮਾਂ ਲੈ ਕੇ ਉਨ੍ਹਾਂ ਦੀ ਇੱਕ ਮੀਟਿੰਗ ਕਰਵਾਈ ਜਾਵੇਗੀ ਤੇ ਈਟੀਟੀ ਟੈ¤ਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ
ਕਰਵਾਇਆ ਜਾਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਵਰ੍ਹੇ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨੂੰ ਜਲਦੀ ਹੀ ਪੂਰਾ ਨਾ ਕੀਤਾ ਗਿਆ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਬੇਰੁਜ਼ਗਾਰ ਅਧਿਆਪਕ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹੱਟਣਗੇ। ਇਸ ਮੀਟਿੰਗ ਦੀ ਪੁਸ਼ਟੀ ਕਰਦਿਆਂ ਕਰਦਿਆਂ ਐਸਡੀਐਮ ਰਾਜੇਸ਼ ਧੀਮਾਨ ਨੇ ਦੱਸਿਆ ਕਿ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਦਾ ਇੱਕ ਵਫਦ ਉਨ੍ਹਾਂ ਨਾਲ ਮਿਲਿਆ ਸੀ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕੋਈ ਠੋਸ ਨਤੀਜਾ ਸਾਹਮਣੇ ਆਵੇਗਾ। ਇਸ ਮੌਕੇ ਹਰਦੀਪ ਸਿੰਘ ਕੈਂਪਰ, ਜਗਦੇਵ ਮਾਨਸਾ, ਕੁਲਵਿੰਦਰ ਪਟਿਆਲਾ, ਮਨੀ ਫਤਿਹਗੜ੍ਹ ਸਾਹਿਬ, ਪਰਮਜੀਤ ਬਰਨਾਲਾ, ਗੁਰਦੀਪ ਚੀਮਾ ਸੰਗਰੂਰ, ਸੁਖਚੈਨ ਤਰਨਤਾਰਨ, ਜਗਪ੍ਰੀਤ ਬਠਿੰਡਾ ਅਤੇ ਹੋਰ ਵੀ ਹਾਜ਼ਰ ਸਨ।



