ਚੰਡੀਗੜ੍ਹ, 3 ਮਾਰਚ (ਪੀ. ਟੀ.)- ਪੰਜਾਬ ਸਰਕਾਰ ਵ¤ਲੋਂ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਕਈ ਸਕੀਮਾਂ, ਸੈਮੀਨਾਰ ਅਤੇ ਮੁਹਿੰਮਾਂ ਸ਼ੁਰੂ ਕੀਤੀਆਂ ਹੋਈਆਂ ਹਨ। ਇਸੇ ਤਹਿਤ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਮਾਰਚ ਮਹੀਨੇ ਦੌਰਾਨ ਖਾਸ ਸਿਖਲਾਈ ਪ੍ਰੋਗਰਾਮ ਉਲੀਕੇ ਗਏ ਹਨ। ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਮ¤ਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਦ¤ਸਿਆ ਕਿ ਖੇਤੀ ਵਿਭਿੰਨਤਾ ਲਈ ਅਤੇ ਪਸ਼ੂ ਪਾਲਕਾਂ ਨੂੰ ਵਧੇਰੇ ਮੁਨਾਫਾ ਕਮਾਉਣ ਦੀਆਂ ਆਧੁਨਿਕ ਵਿਧੀਆਂ ਦੀ ਜਾਣਕਾਰੀ ਦੇਣ ਲਈ ਰਾਜ ਸਰਕਾਰ ਵ¤ਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਤਹਿਤ ਨਵੰਬਰ ਮਹੀਨੇ ਦੌਰਾਨ ਪੰਜਾਬ ਡੇਅਰੀ ਵਿਕਾਸ ਬੋਰਡ ਵ¤ਲੋਂ ਪੰਜਾਬ ਦੇ ਸਾਰਿਆਂ ਜ਼ਿਲ੍ਹਿਆਂ ਦੇ ਵ¤ਖ-ਵ¤ਖ 134 ਪਿੰਡਾਂ ਵਿਚ ਦੁ¤ਧ ਉਤਪਾਦਕਾਂ ਲਈ ਵਿਸ਼ੇਸ਼ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਵ¤ਖ-ਵ¤ਖ ਤਰੀਖਾਂ ਨੂੰ ਲ¤ਗਣ ਵਾਲੇ ਇਨ੍ਹਾਂ ਕੈਂਪਾਂ ‘ਚ ਕਿਸਾਨਾਂ ਨੂੰ ਦੁ¤ਧ ਉਤਪਾਦਨ ਦੀਆਂ ਆਧੁਨਿਕ ਤਕਨੀਕਾਂ ਅਤੇ ਦੁ¤ਧ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਦੀ ਸਿਖਲਾਈ ਦਿ¤ਤੀ ਜਾਵੇਗੀ। ਉਨ੍ਹਾਂ ਦ¤ਸਿਆ ਕਿ ਡੇਅਰੀ ਫਾਰਮਿੰਗ ਸਬੰਧੀ ਹੀ ਸਵੈ-ਰੁਜ਼ਗਾਰ ਸਕੀਮ ਅਧੀਨ ਚਲਾਏ ਜਾਣ ਵਾਲੇ ਦੋ ਹਫਤਿਆਂ ਦੇ ਡੇਅਰੀ ਸਿਖਲਾਈ ਕੋਰਸ ਦਾ ਬੈਚ 16 ਮਾਰਚ, 2015 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਦੀ ਜ਼ਿਆਦਾ ਜਾਣਕਾਰੀ ਲਈ ਸਬੰਧਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਨੂੰ ਮਿਲਿਆ ਜਾ ਸਕਦਾ ਹੈ ਜਾਂ ਮੁੱਖ ਦਫਤਰ ਦੇ ਹੈਲਪਲਾਈਨ ਨੰਬਰਾਂ 0172-5025242 ਅਤੇ 2700228 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।



