Skip to content
Independent perspectives. Global stories.
BREAKING

ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਕੁਲੈਕਟਰ ਰੇਟਾਂ ਨੂੰ ਸੁਧਾਰਨ ਸਬੰਧੀ ਮੀਟਿੰਗ

Share this story

Page-1_30 ਬਠਿੰਡਾ, 4 ਮਾਰਚ (ਅਮਰਜੀਤ ਸਿੱਧੂ, ਗੁਰਤੇਜ ਸਿੱਧੂ)- ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਅੱਜ ਜ਼ਿਲ੍ਹੇ ’ਚ ਜ਼ਮੀਨਾਂ ਦੇ ਰੇਟ ਸੁਧਾਰਨ ਸਬੰਧੀ ਐਸ.ਡੀ.ਐਮਜ਼, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਜ਼ਮੀਨਾਂ ਦੇ ਕੁਲੈਕਟਰ ਰੇਟਾਂ ਦੀ ਸੁਧਾਈ ਕੀਤੀ ਜਾਣੀ ਹੈ। ਡਾ. ਗਰਗ ਨੇ ਉਪ-ਮੰਡਲ ਮੈਜਿਸਟ੍ਰੇਟਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਤਹਿਸੀਲਾਂ ’ਚ ਪੈਂਦੇ ਇਲਾਕਿਆਂ ਦੇ ਕੁਲੈਕਟਰ ਰੇਟਾਂ ਨੂੰ ਲੋੜ ਅਨੁਸਾਰ ਵਧਾ ਜਾਂ ਘਟਾ ਸਕਦੇ ਹਨ। ਜ਼ਮੀਨਾਂ ਦੇ ਰੇਟਾਂ ਨੂੰ ਸੋਧਣ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਡਾ. ਗਰਗ ਨੇ ਕਿਹਾ ਕਿ ਸਾਰੇ ਉਪ-ਮੰਡਲ ਮੈਜਿਸਟ੍ਰੇਟ ਆਪਣੀਆਂ ਰਿਪੋਰਟਾਂ 15 ਦਿਨਾਂ ਦੇ ਅੰਦਰ-ਅੰਦਰ ਜਮ੍ਹਾਂ ਕਰਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਸਬੰਧੀ ਘੱਟ ਜਾਂ ਵੱਧ ਰੇਟਾਂ

ਬਾਰੇ ਕੋਈ ਦਾਅਵਾ ਪੇਸ਼ ਕਰਨਾ ਚਾਹੁੰਦਾ ਹੈ, ਤਾਂ ਉਹ ਡੀ.ਸੀ.ਦਫ਼ਤਰ ਜਾਂ ਸਬੰਧਿਤ ਐਸ.ਡੀ.ਐਮ. ਕੋਲ ਇਹ ਦਾਅਵੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ 31 ਮਾਰਚ ਤੱਕ ਇਹ ਸਾਰੀ ਕਾਰਵਾਈ ਮੁਕੰਮਲ ਹੋ ਜਾਵੇਗੀ। ਇਸ ਬੈਠਕ ’ਚ ਐਸ.ਡੀ.ਐਮ.ਮੌੜ ਸ਼੍ਰੀ ਪਰਮਦੀਪ ਸਿੰਘ, ਐਸ.ਡੀ.ਐਮ.ਤਲਵੰਡੀ ਸਾਬੋ ਸ਼੍ਰੀ ਵਿਨਯ ਕੁਮਾਰ, ਐਸ.ਡੀ.ਐਮ.ਰਾਮਪੁਰਾ ਫੂਲ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਵੱਖ-ਵੱਖ ਤਹਿਸੀਲਾਂ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ।

WRITTEN BY