Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਜਸਟਿਸ ਧਾਲੀਵਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Share this story

ਚੰਡੀਗੜ੍ਹ, 7 ਮਾਰਚ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਸਾਬਕਾ ਲੋਕਪਾਲ ਜਸਟਿਸ (ਸੇਵਾ-ਮੁਕਤ) ਡੀ.ਐਸ. ਧਾਲੀਵਾਲ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 78 ਵਰ੍ਹਿਆਂ ਦੇ ਸਨ ਜੋ ਸ਼ੁੱਕਰਵਾਰ ਦੀ ਸ਼ਾਮ ਨੂੰ ਲੰਮੀ ਬਿਮਾਰੀ ਉਪਰੰਤ ਆਪਣੀ ਰਿਹਾਇਸ਼ ’ਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਦੋ ਧੀਆਂ ਛੱਡੇ ਗਏ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬਾਦਲ ਨੇ ਜਸਟਿਸ ਧਾਲੀਵਾਲ ਨੂੰ ਉੱਘੇ ਕਾਨੂੰਨ ਮਾਹਿਰ ਤੇ ਕੁਸ਼ਲ ਪ੍ਰਸ਼ਾਸਕ ਕਰਾਰ ਦਿੱਤਾ। ਉਨ੍ਹਾਂ ਨੇ ਜਸਟਿਸ ਧਾਲੀਵਾਲ ਵੱਲੋਂ ਲੋਕਪਾਲ ਪੰਜਾਬ ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ। ਸ. ਬਾਦਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ।

ਇਸ ਦੌਰਾਨ ਸਾਬਕਾ ਲੋਕਪਾਲ ਜਸਟਿਸ (ਸੇਵਾ-ਮੁਕਤ) ਡੀ.ਐਸ.ਧਾਲੀਵਾਲ ਦਾ ਸਸਕਾਰ ਇੱਥੇ ਸ਼ਮਸ਼ਾਨਘਾਟ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਟੀ.ਐਸ. ਢੀਂਡਸਾ ਨੇ ਹਾਈ ਕੋਰਟ ਦੇ ਚੀਫ ਜਸਟਿਸ ਵੱਲੋਂ, ਪੰਜਾਬ ਦੇ ਲੋਕਪਾਲ ਜਸਟਿਸ (ਸੇਵਾ-ਮੁਕਤ) ਜੇ.ਐਸ. ਸੇਖੋਂ ਨੇ ਲੋਕਪਾਲ ਵੱਲੋਂ ਅਤੇ ਲੋਕਪਾਲ ਪੰਜਾਬ ਦੇ ਸਕੱਤਰ ਸ੍ਰੀ ਦੀਪਇੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਜਸਟਿਸ ਧਾਲੀਵਾਲ ਦੇ ਦੇਹ ’ਤੇ ਫੁੱਲ ਮਾਲਾਵਾਂ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ’ਤੇ ਸੇਵਾ-ਮਕਤ ਅਤੇ ਸੇਵਾ ਨਿਭਾਅ ਰਹੇ ਜੱਜਾਂ, ਪੰਜਾਬ ਸਰਕਾਰ ਅਤੇ ਯੂ.ਟੀ. ਪ੍ਰਸ਼ਾਸਨ ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

WRITTEN BY