Skip to content
Independent perspectives. Global stories.
BREAKING

ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦਾ ਇਕ ਹੋਰ ਉਪਰਾਲਾ

Share this story

ਚੰਡੀਗੜ੍ਹ, 8 ਮਾਰਚ (ਪੀ. ਟੀ.)- ਪੰਜਾਬ ਸਰਕਾਰ ਨੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਡੇਅਰੀ ਫਾਰਮਿੰਗ ਦੇ ਮਸ਼ੀਨੀਕਰਨ ਲਈ ਟੋਟਲ ਮਿਕਸਡ ਰਾਸ਼ਨ ਵੈਗਨ ਦੀ ਖਰੀਦ ਉ¤ਤੇ 50 ਫੀਸਦੀ ਸਬਸਿਡੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਡੇਅਰੀ ਫਾਰਮਰਾਂ ਲਈ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸਬਸਿਡੀਆਂ ਸਫਲਤਾਪੂਰਵਕ ਚੱਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਮੰਤਰੀ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਡੇਅਰੀ ਫਾਰਮਿੰਗ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹੋਰ ਸਬਸਿਡੀਆਂ ਦੇ ਨਾਲ-ਨਾਲ ਹੁਣ ਟੋਟਲ ਮਿਕਸਡ ਰਾਸ਼ਨ ਵੈਗਨ ਦੀ ਖਰੀਦ ਉ¤ਤੇ 50 ਫੀਸਦੀ ਸਬਸਿਡੀ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਤਹਿਤ ਜ਼ਿਆਦਾ ਤੋਂ ਜ਼ਿਆਦਾ 4 ਲੱਖ ਰੁਪਏ ਦੀ ਰਾਸ਼ੀ ਪ੍ਰਤੀ ਲਾਭਪਾਤਰੀ ਨੂੰ ਦਿੱਤੀ ਜਾਵੇਗੀ। ਸ੍ਰੀ ਰਣੀਕੇ ਨੇ ਕਿਹਾ ਕਿ ਇਸ ਤੋਂ ਪਹਿਲਾਂ ਮਿਲਕਿੰਗ ਮਸ਼ੀਨ, ਫੌਡਰ

ਹਾਰਵੈਸਟਰ ਅਤੇ ਡੇਅਰੀ ਫਾਰਮ ਉ¤ਤੇ ਦੁ¤ਧ ਠੰਡਾ ਕਰਨ ਲਈ ਬਲਕ ਮਿਲਕ ਕੂਲਰ (ਸਮੇਤ ਜਨਰੇਟਰ ਸੈ¤ਟ) ’ਤੇ ਵੀ 50 ਫੀਸਦੀ ਸਬਸਿਡੀ ਦਿ¤ਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਅਰੀ ਫਾਰਮਿੰਗ ਧੰਦੇ ਲਈ ਸੁਆਣੀਆਂ ਨੂੰ ਉਤਸ਼ਾਹਿਤ ਕਰਨ ਲਈ ਮਹਿਲਾਵਾਂ ਨੂੰ 10-20 ਦੁਧਾਰੂ ਪਸ਼ੂਆਂ ਦੀ ਖਰੀਦ ’ਤੇ ਪੰਜਾਬ ਸਰਕਾਰ ਵੱਲੋਂ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਟੋਟਲ ਮਿਕਸਡ ਰਾਸ਼ਨ ਵੈਗਨ ਦੀ ਸਬਸਿਡੀ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ ਨੇ ਦ¤ਸਿਆ ਕਿ ਇਹ ਸਬਸਿਡੀ ਪ੍ਰਾਪਤ ਕਰਨ ਲਈ ਲਾਭਪਾਤਰੀ ਕੋਲ ਘੱਟ ਤੋਂ ਘੱਟ 20 ਦੁਧਾਰੂ ਪਸ਼ੂ ਹੋਣੇ ਚਾਹੀਦੇ ਹਨ ਅਤੇ ਉਸ ਨੇ ਡੇਅਰੀ ਵਿਕਾਸ ਵਿਭਾਗ, ਪੰਜਾਬ ਡੇਅਰੀ ਵਿਕਾਸ ਬੋਰਡ ਜਾਂ ਗਡਵਾਸੂ ਤੋਂ ਘੱਟੋਂ-ਘੱਟ ਦੋ ਹਫਤੇ ਦੀ ਸਿਖਲਾਈ ਪ੍ਰਾਪਤ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਸਬਸਿਡੀ ਲੈਣ ਵਾਲੇ ਯੋਗ ਤੇ ਇਛੁੱਕ ਡੇਅਰੀ ਫਾਰਮਰ ਆਪਣੀਆਂ ਦਰਖਾਸਤਾਂ ਸਬੰਧਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਨੂੰ 20 ਮਾਰਚ, 2015 ਤੱਕ ਦੇ ਸਕਦੇ ਹਨ ਅਤੇ ਸਬਸਿਡੀ ਸਬੰਧੀ ਜ਼ਿਆਦਾ ਜਾਣਕਾਰੀ ਵੀ ਇਨ੍ਹਾਂ ਕੋਲੋਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ।

WRITTEN BY