ਸੰਗਰੂਰ, 10 ਮਾਰਚ (ਗਰੋਵਰ)- ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸ. ਤੇਜਿੰਦਰ ਸਿੰਘ ਸੰਘਰੇੜੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਅਧਿਆਪਕਾਂ ਦੇ ਸਮੂਹ ਵਰਗਾਂ ਦੀਆਂ ਤਰੱਕੀਆਂ ਕਰਨ ਦੀ ਮੰਗ ਕੀਤੀ ਹੈ। ਉਹਨਾਂ ਦੱਸਿਆ ਕਿ ਕਲਾਸੀਕਲ ਤੋਂ ਮਾਸਟਰ ਕਾਡਰ, ਜੇ.ਬੀ.ਟੀ. ਤੋਂ ਮਾਸਟਰ ਕਾਡਰ ਅਤੇ ਅਧਿਆਪਕਾਂ ਤੋਂ ਹੈੱਡਮਾਸਟਰ ਪਦਉੱਨਤ ਕਰਨ ਦੀ ਦਫ਼ਤਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਸਮੂਹ ਵਰਗਾਂ ਦੀਆਂ ਵੱਖ ਵੱਖ ਸਕੂਲਾਂ ’ਚ ਅਸਾਮੀਆਂ ਖਾਲੀ ਹਨ। ਸਮੁਹ ਜਥੇਬੰਦੀ ਨੇ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ, ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਨਵੇਂ ਸੈਸ਼ਨ ਤੋਂ ਪਹਿਲਾਂ ਪਹਿਲਾਂ ਅਧਿਆਪਕਾਂ ਦੇ ਸਮੂਹ ਵਰਗਾਂ ਦੀਆਂ ਤਰੱਕੀਆਂ ਕੀਤੇ ਜਾਣ ਦੀ ਮੰਗ ਕੀਤੀ। ਇਸ ਮੌਕੇ ਉਹਨਾਂ ਨਾਲ ਸੀਨੀਅਰ ਮੀਤ ਪ੍ਰਧਾਨ ਸ. ਗੁਰਜੰਟ ਸਿੰਘ ਵਾਲੀਆ, ਪ੍ਰੈੱਸ ਸਕੱਤਰ ਵਰਿੰਦਰਜੀਤ ਸਿੰਘ ਬਜਾਜ ਅਤੇ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਹਥਨ ਹਾਜ਼ਰ ਸਨ।