April 22, 2026 3:05 pm

ਪੰਜਾਬ ਪੁਲਿਸ ਦਾ ਜਥੇਦਾਰਾਂ ਨੇ ਕਰ ਦਿੱਤਾ ਹੈ ਅਕਾਲੀਕਰਣ : ਮੰਨਾ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ/ਰਾਜੇਸ਼ ਡੈਨੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਉਪਰ ਪੰਜਾਬ ਪੁਲਿਸ ਦੇ ਇਕ ਅਧਿਕਾਰੀ ਵੱਲੋਂ ਲਗਾਏ ਗਏ ਦੋਸ਼ਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਪੁਲਿਸ ਵਿਭਾਗ ਦਾ ਪੂਰੀ ਤਰ੍ਹਾਂ ਅਕਾਲੀਕਰਣ ਹੋ ਗਿਆ ਹੈ। ਜਿਹੜੇ ਰਾਜਨੀਤਿਕ ਤੌਰ ’ਤੇ ਦੋਸ਼ ਅਕਾਲੀ ਦਲ ਵੱਲੋਂ ਕਾਂਗਰਸ ਦੇ ਸਾਬਕਾ ਵਿਧਾਇਕ ’ਤੇ ਲਗਾਏ ਜਾਣੇ ਸਨ ਉਹ ਪੁਲਿਸ ਅਧਿਕਾਰੀਆਂ ਵੱਲੋਂ ਲਗਾਏ ਜਾ ਰਹੇ ਹਨ। ਇੱਥੇ ਇਹ ਗੱਲ ਸਾਬਿਤ ਕਰਦੀ ਹੈ ਕਿ ਪੰਜਾਬ ਪੁਲਿਸ ਨੂੰ ਕਾਨੂੰਨ ਨਹੀਂ ਬਲਕਿ ਅਕਾਲੀ ਦਲ ਦੇ ਜਥੇਦਾਰ ਚਲਾ ਰਹੇ ਹਨ। ਮੰਨਾ ਪੰਜਾਬ ਪੁਲਿਸ ਵੱਲੋਂ ਕਾਂਗਰਸੀ ਨੇਤਾ ਦੇ ਖਿਲਾਫ ਨਿਭਾਈ ਜਾ ਰਹੀ ਪੱਖਪਾਤ ਵਾਲੀ ਭੂਮਿਕਾ ਦੇ ਸਬੰਧ ਵਿਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਮੰਨਾ ਨੇ ਕਿਹਾ ਕਿ ਅੱਜ ਤੱਕ ਕਾਂਗਰਸ ਪਾਰਟੀ ਦੇ ਰਾਜ ਕਾਲ ਦੇ ਦੌਰਾਨ ਕਦੀ ਵੀ

ਪੁਲਿਸ ਕਾਂਗਰਸ ਪਾਰਟੀ ਦੀ ਰਾਜਨੀਤੀ ਵਾਲੀ ਭੂਮਿਕਾ ਨਹੀਂ ਨਿਭਾਉਂਦੀ ਸੀ। ਪੁਲਿਸ ਪੂਰੇ ਰੂਪ ਵਿਚ ਰਾਜਨੀਤਿਕ ਦਖਲਅੰਦਾਜ਼ੀ ਤੋਂ ਮੁਕਤ ਸੀ, ਸਵਿਧਾਨ ਅਤੇ ਕਾਨੂੰਨ ਦੇ ਅਨੁਸਾਰ ਪੁਲਿਸ ਕੰਮ ਕਰਦੀ ਸੀ। ਪਰ ਅਕਾਲੀ ਦਲ-ਭਾਜਪਾ ਗਠਜੋੜ ਦੇ ਰਾਜ ਦੇ ਦੌਰਾਨ ਪੁਲਿਸ ਦਾ ਪੂਰੀ ਤਰ੍ਹਾਂ ਰਾਜਨੀਤੀਕਰਣ ਕਰ ਦਿੱਤਾ ਗਿਆ ਹੈ। ਪੁਲਿਸ ਥਾਣੇ ਵਿਚ ਮੁਨਸ਼ੀ ਤੋ ਂਲੈ ਕੇ ਇਲਾਕੇ ਦੇ ਡੀ ਐਸ ਪੀ ਦੀ ਨਿਯੁਕਤੀ ਤੱਕ ਲਈ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਅਤੇ ਜੱਥੇਦਾਰਾਂ ਦੀ ਮਨਜ਼ੂਰੀ ਲੈਣੀ ਪੈ ਰਹੀ ਹੈ। ਥਾਣੇ ਦੇ ਮੁਖੀ ਵੀ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਦੀ ਮਰਜੀ ਨਾਲ ਹੀ ਨਿਯੁਕਤ ਕੀਤੇ ਜਾ ਰਹੇ ਹਨ। ਕਾਂਗਰਸੀ ਨੇਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਸ਼ੇ ਦੇ ਨਜਾਇਜ ਕਾਰੋਬਾਰ ਦੇ ਖਿਲਾਫ ਹੈ । ਜੇਕਰ ਕਾਂਗਰਸ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੋਸ਼ੀ ਹਨ ਤਾਂ ਉਨ੍ਹਾਂ ਦੇ ਖਿਲਾਫ ਕਾਨੂੰਨ ਦੇ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਸ੍ਰੀ ਮੰਨਾ ਨੇ ਕਿਹਾ ਕਿ ਜਦੋਂ ਨਸ਼ਿਆਂ ਦੇ ਤਸਕਰਾਂ ਵੱਲੋਂ ਅਕਾਲੀ ਦਲ ਦੇ ਕਈ ਆਗੂਆਂ, ਮੰਤਰੀਆਂ ਆਦਿ ਦੇ ਨਾਮ ਲਏ ਗਏ ਤਾਂ ਉਸ ਸਮੇਂ ਪੁਲਿਸ ਨੇ ਉਨ੍ਹਾਂ ਅਕਾਲੀ ਆਗੂਆਂ ਅਤੇ ਮੰਤਰੀਆਂ ਦੀਆਂ ਫੋਟੋਆਂ ਦੀ ਸੁੂਚੀ ਕਿਉਂ ਨਹੀਂ ਜਾਰੀ ਕੀਤੀ।

Send this to a friend