May 26, 2026 11:00 am

350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਦੂਸਰਾ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਪਹੁੰਚਿਆ

image ਸ੍ਰੀ ਅਨੰਦਪੁਰ ਸਾਹਿਬ, 16 ਮਾਰਚ (ਦਵਿੰਦਰਪਾਲ ਸਿੰਘ/ਅੰਕੁਸ਼)- ਸ੍ਰੀ ਗੁਰੂ ਤੇਗਬਹਾਦੁਰ ਸਾਹਿਬ ਜੀ ਵਲੋਂ ਵਸਾਏ ਸ਼੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਸ਼ਤਾਬਦੀ ਦਿਵਸ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਤਹਿਤ ਅਤੇ ਸਿੱਖੀ ਸਰੂਪ ਮੇਰਾ ਅਸਲੀ ਰੂਪ ਦੇ ਉਦੇਸ਼ ਨਾਲ ਮਾਤਾ ਕੌਲਾਂ ਜੀ ਭਲਾਈ ਕੇਂਦਰ ਟਰਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜੀ ਵਲੋਂ 14 ਮਾਰਚ ਨੂੰ ਅੰਮ੍ਰਿਤਸਰ ਤੋਂ ਆਰੰਭ ਹੋਇਆ ਦੋ ਦਿਨਾਂ ਦੂਸਰਾ ਵਿਸ਼ਾਲ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਜੈਕਾਰਿਆਂ ਦੀ ਗੂਂਜ ਵਿਚ ਅੱਜ ਗੁ:ਭੌਰਾ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ। ਜਿੱਥੇ ਇਲਾਕੇ ਦੀਆਂ ਸੰਗਤਾਂ ਵਲੋਂ ਇਸ ਵਿਸ਼ਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਤਖਤ ਸ਼੍ਰੀ ਕੇਸਗੜ੍ਹ

ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿ:ਮੱਲ ਸਿੰਘ ਵਲੋਂ ਨਗਰ ਕੀਰਤਨ ਦੀ ਸਮਾਪਤੀ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਿੰਘ ਸਾਹਿਬ ਗਿ:ਮੱਲ ਵਲੋਂ ਭਾਈ ਗੁਰਇਕਬਾਲ ਸਿੰਘਜੀ ਨੂੰ,  ਪੰਜਾਂ ਪਿਆਰਿਆਂ, ਪੰਜਾਂ ਨਿਸ਼ਾਨਚੀ ਸਿੰਘਾਂ ਅਤੇ ਹੋਰ ਆਈਆਂ ਸ਼ਖਸ਼ੀਅਤਾਂ ਨੂੰ ਸਿਰੋਪਾੳ ਅਤੇ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ, ਮੀਤ ਮੈਨੇਜਰ ਰਣਬੀਰ ਸਿੰਘ, ਵਧੀਕ ਸਕੱਤਰ ਜਗੀਰ ਸਿੰਘ, ਲਖਵਿੰਦਰ ਸਿੰਘ ਲੱਕੀ, ਅਮਨਦੀਪ ਸਿੰਘ, ਸਰੂਪ ਸਿੰਘ, ਭਾਈ ਚਾਣਕ ਸਿੰਘ, ਭਾਈ ਹਰਵਿੰਦਰ ਸਿੰਘ ਲਿਟਲ, ਭਾਈ ਗੁਰਪਾਲ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਤੇਜਪਾਲ ਸਿੰਘ, ਭਾਈ ਪ੍ਰਿਤਪਾਲ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਰਜਿੰਦਰ ਕੌਰ, ਭਾਈ ਨਰਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਅੰਤਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।

Send this to a friend