॥ਚੰਡੀਗੜ੍ਹ, 19 ਮਾਰਚ (ਪੀ. ਟੀ.)- ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਵੱਲੋਂ ਸੂਬੇ ਦੇ ਸਮੂਹ ਨਰਸਿੰਗ, ਡੈਂਟਲ ਤੇ ਆਯੁਰਵੈਦਿਕ ਕਾਲਜਾਂ ਦੀ ਸਮੇਂ-ਸਮੇਂ ’ਤੇ ਨਿਯਮਤ ਜਾਂਚ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਬੁਲਾਰੇ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਤਰੀ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਕਾਲਜਾਂ ਵਿੱਚ ਟੀਚਿੰਗ ਫੈਕਲਟੀ, ਲੈਬਾਰਟਰੀਆਂ ਅਤੇ ਕੰਪਿਊਟਰ ਆਦਿ ਬਾਰੇ ਨਿਰੰਤਰ ਚੈਕਿੰਗ ਕੀਤੀ ਜਾਵੇ। ਸ੍ਰੀ ਜੋਸ਼ੀ ਨੇ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਵਿੱਚ ਕੁੱਝ ਕਾਲਜਾਂ ਦੀ ਚੈਕਿੰਗ ਕੀਤੀ ਗਈ ਸੀ। ਚੈਕਿੰਗ ਦੌਰਾਨ ਪਾਇਆ ਗਿਆ ਹੈ ਕਿ ਨਰਸਿੰਗ ਕਾਲਜਾਂ ਵਿੱਚ ਪ੍ਰਿੰਸੀਪਲ ਅਤੇ ਵਾਈਸ ਪ੍ਰਿੰਸੀਪਲਾਂ ਦੀਆਂ ਆਸਾਮੀਆਂ ਖਾਲੀ ਹਨ ਅਤੇ ਕੁੱਝ ਕਾਲਜਾਂ ਵਿੱਚ ਜਿਹੜੇ ਅਧਿਕਾਰੀ ਲੋੜੀਂਦਾ ਤਜ਼ਰਬਾ ਨਹੀਂ ਰੱਖਦੇ ਸਨ, ਉਹ
ਵੀ ਕੰਮ ਕਰ ਰਹੇ ਸਨ। ਇਹ ਆਲ ਇੰਡੀਆ ਨਰਸਿੰਗ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ਦੇ ਉਲਟ ਹੈ। ਚੈਕਿੰਗ ਦੌਰਾਨ ਇਹ ਵੀ ਪਾਇਆ ਗਿਆ ਸੀ ਕਿ ਕੁੱਝ ਕਾਲਜਾਂ ਵਿੱਚ ਕੰਪਿਊਟਰ ਲੈਬਾਰਟਰੀਆਂ ਵਿੱਚ ਲੋੜੀਂਦਾ ਸਾਜੋ-ਸਾਮਾਨ ਵੀ ਨਹੀਂ ਪਾਇਆ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਤਰੁੱਟੀਆਂ ਨੂੰ ਦੇਖਦਿਆਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਵਿਭਾਗ ਨੂੰ ਸੂਬੇ ਦੇ ਸਮੂਹ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸੂਬੇ ਦੇ ਸਮੂਹ ਨਰਸਿੰਗ, ਡੈਂਟਲ ਤੇ ਆਯੁਰਵੈਦਿਕ ਕਾਲਜਾਂ ਦੀ ਸਮੇਂ-ਸਮੇਂ ’ਤੇ ਨਿਯਮਤ ਜਾਂਚ ਕਰਵਾਈ ਜਾਵੇ। ਉਨ੍ਹਾਂ ਜਾਰੀ ਹਦਾਇਤਾਂ ਵਿੱਚ ਕਿਹਾ ਹੈ ਕਿ ਚੈਕਿੰਗ ਦੌਰਾਨ ਪਾਈਆ ਜਾਣ ਵਾਲੀਆਂ ਤਰੁੱਟੀਆਂ ਨੂੰ ਸਮਾਂ-ਬੱਧ ਤਰੀਕੇ ਨਾਲ ਪੂਰਾ ਕਰਵਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।