April 21, 2026 10:10 pm

ਪੰਜਾਬ ਵਿਚ ਨਹਿਰਾਂ ਰਾਹੀਂ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ

ਜ¦ਧਰ, 20 ਮਾਰਚ (ਪੀ. ਟੀ.)- ਮੁੱਖ ਇੰਜੀਨੀਅਰ ਨਹਿਰਾਂ, ਸਿੰਚਾਈ ਵਿਭਾਗ ਪੰਜਾਬ ਵਲੋਂ ਰੱਬੀ ਸਮੇਂ ਵਿਚ 22 ਮਾਰਚ ਤੋਂ 29 ਮਾਰਚ 2015 ਤੱਕ ਨਹਿਰਾਂ ਰਾਹੀਂ ਪੰਜਾਬ ਵਿਚ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਰੋਪੜ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਨ੍ਹਾਂ ਵਿਚ ਸਰਹੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਬਿਸਤ ਦੁਆਬ ਕੈਨਾਲ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਇਸੇ ਤਰ੍ਹਾਂ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਅਤੇ ਬ੍ਰਾਂਚਾਂ, ਜਿਨ੍ਹਾਂ ਵਿਚ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁ¤ਪ ‘ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ  ਪੂਰਾ ਪਾਣੀ ਮਿਲੇਗਾ। ਘੱਗਰ ¦ਿਕ ਅਤੇ ਇਸ ਵਿਚੋਂ ਨਿਕਲਦੀ

ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਕਿ ਗਰੁ¤ਪ ‘ਬੀ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹਰੀਕੇ ਅਤੇ ਫਿਰੋਜ਼ਪੁਰ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ, ਜਿਨ੍ਹਾਂ ਵਿਚ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁ¤ਪ ‘ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ।
ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂ,ੰ ਜਿਹੜੇ ਕਿ ਗਰੁ¤ਪ ‘ਬੀ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਇਸ ਤੋਂ ਇਲਾਵਾ ਅੱਪਰਬਾਰੀ ਦੁਆਬ ਕੈਨਾਲ ਦੀ ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ, ਲਾਹੌਰ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Send this to a friend