ਪੰਜਗਰਾਈਂ ਕਲਾਂ, 20 ਮਾਰਚ (ਬਲਕਾਰ ਸਿੰਘ)- ਸਰਕਾਰੀ ਹਾਈ ਸਕੂਲ ਔਲਖ ਵਿਖੇ ਨੌਵੀਂ ਜਮਾਤ ਵੱਲੋਂ ਦਸਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਮੁ¤ਖ ਅਧਿਆਪਕ ਦਲਜੀਤ ਸਿੰਘ ਸੰਧੂ ਨੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਪ੍ਰੇਮ ਚਾਵਲਾ ਨੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨ ਕਰਦਿਆਂ ਉਨ੍ਹਾਂ ਨੂੰ ਜ਼ਿੰਦਗੀ ’ਚ ਸਫ਼ਲ ਹੋਣ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਸਕੂਲ ਵੱਲੋਂ ਚਾਲੂ ਵਿਦਿਅਕ ਵਰ੍ਹੇ ਦੌਰਾਨ ਸੌ ਫ਼ੀਸਦੀ ਹਾਜ਼ਰ ਰਹਿਣ ਵਾਲੇ ਵਿਦਿਆਰਥੀ ਸ਼ਰਨਦੀਪ ਸਿੰਘ ਤੇ ਸੁਖਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਗੁਰਮੇਲ ਸਿੰਘ ਬਰਾੜ ਸਾਇੰਸ ਮਾਸਟਰ , ਦਵਿੰਦਰ ਸਿੰਘ ਗਿ¤ਲ, ਅਧਿਆਪਕ ਆਗੂ ਪ੍ਰੇਮ ਚਾਵਲਾ ਅਤੇ ਵੀਰਪਾਲ ਕੌਰ ਗੁਰਚਰਨ ਕੌਰ , ਨੀਰੂ ਸ਼ਰਮਾ ,ਹਰਜਿੰਦਰ ਕੌਰ , ਕੰਵਲਜੀਤ ਕੌਰ , ਵੀਰਪਾਲ ਕੌਰ, ਰਣਜੀਤ ਕੌਰ , ਪੂਜਾ ਰਾਣੀ ,ਪ੍ਰੀਆ ਕਟਾਰੀਆ ਨਰਿੰਦਰਜੀਤ ਕੌਰ ਤੇ ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ।