April 21, 2026 3:49 pm

ਅਕਾਲੀ ਦਲ (ਅ) ਦੇ ਉਮੀਦਵਾਰ ਜਥੇ ਸੁਰਜੀਤ ਸਿੰਘ ਕਾਲਾਬੂਲਾ ਵੱਲੋਂ ਧੂਰੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ

ਸੰਗਰੂਰ, 20 ਮਾਰਚ (ਹਰਜੀਤ ਸਿੰਘ ਹਸਨਪੁਰੀ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਐਲਾਨੇ ਉਮੀਦਵਾਰ ਸੁਰਜੀਤ ਸਿੰਘ ਕਾਲਾਬੂਲਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।  ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਕੋਲ ਪੇਸ਼ ਕਰਨ ਮੌਕੇ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਹੋਰ ਉ¤ਚ ਕੋਟੀ ਦੇ ਲੀਡਰਾਂ ਅਤੇ ਵਰਕਰਾਂ ਦਾ ਭਾਰੀ ਇੱਕਠ ਸੀ। ਮਾਲੇਰਕੋਟਲਾ ਬਾਈਪਾਸ ਤੋਂ ਲੈ ਕੇ ਨਵੀਆਂ ਕਚਹਿਰੀਆਂ ਤੱਕ ਕਾਰਾਂ ਦਾ ਕਾਫਲਾ ਸੀ ਅਤੇ ਕਾਰਾਂ ਦੇ ਉ¤ਤੇ ਸੁਰਜੀਤ ਸਿੰਘ ਕਾਲਾਬੂਲਾ ਦੇ ਪੋਸਟਰ ਚਿਪਕਾਏ ਹੋਏ ਸਨ।  ਇਸ ਮੌਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਸੀ। ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਸੁਰਜੀਤ ਸਿੰਘ ਕਾਲਾਬੂਲਾ ਨੇ ਕਿਹਾ ਕਿ ਸਾਡੀ ਪਾਰਟੀ ਦੀਆਂ ਨੀਤੀਆਂ ਲੋਕ ਪੱਖੀ ਹਨ ਜਿਸ ਕਰਕੇ ਸਾਡੀ ਜਿੱਤ ਯਕੀਨੀ ਜਾਪਦੀ ਹੈ ਅਤੇ ਉਮੀਦ ਹੈ ਕਿ ਵਿਧਾਨ ਸਭਾ ਹਲਕਾ ਧੂਰੀ ਦੇ 71 ਪਿੰਡਾਂ ਦੇ ਲੋਕ ਫਤਵਾ ਸਾਡੇ ਹੱਕ ਵਿੱਚ ਦੇਣਗੇ।ਜ਼ਿਕਰਯੋਗ ਹੈ ਕਿ ਧੂਰੀ ਵਿਧਾਨਸਭਾ ਹਲਕੇ ਦੀ ਸੀਟ ਅਰਵਿੰਦ ਖੰਨਾ ਵੱਲੋਂ ਅਸਤੀਫਾ ਦਿੱਤੇ ਜਾਣ ਕਾਰਨ ਖਾਲੀ ਹੋਈ ਸੀ

Send this to a friend