April 21, 2026 5:23 pm

ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਪੂਰੇ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ : ਜਥੇਦਾਰ ਅਵਤਾਰ ਸਿੰਘ

ਵੱਖ-ਵੱਖ ਸਥਾਨਾਂ ਤੋਂ ਪੰਜ ਨਗਰ ਕੀਰਤਨ ਆਯੋਜਿਤ ਕੀਤੇ ਜਾਣਗੇ
Page-3_30 ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼ ਕੁਮਾਰ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਰੋਸਾਈ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਾਤਾ ਨਾਨਕੀ ਨਿਵਾਸ ਵਿੱਚ ਬਣੇ ਜਥੇਦਾਰ ਬਲਦੇਵ ਸਿੰਘ ਮਾਹਿਲਪੁਰੀ ਯਾਦਗਾਰੀ ਇਕੱਤਰਤਾ ਹਾਲ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪ੍ਰਧਾਨਗੀ ਹੇਠ ਅਹਿਮ ਇਕੱਤਰਤਾ ਹੋਈ। ਜਿਸ ਵਿੱਚ ਸ੍ਰ: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਜਥੇਦਾਰ ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ੍ਰ: ਰਜਿੰਦਰ ਸਿੰਘ ਮਹਿਤਾ, ਸ੍ਰ: ਕਰਨੈਲ ਸਿੰਘ ਪੰਜੋਲੀ, ਸ੍ਰ:

ਰਾਮਪਾਲ ਸਿੰਘ ਬਹਿਣੀਵਾਲ, ਸ੍ਰ: ਨਿਰਮੈਲ ਸਿੰਘ ਜੌਲਾ ਕਲਾਂ ਅੰਤ੍ਰਿੰਗ ਮੈਂਬਰ, ਸ੍ਰ: ਅਮਰਜੀਤ ਸਿੰਘ ਚਾਵਲਾ ਤੇ ਸ੍ਰ: ਦਲਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਮਨਜੀਤ ਸਿੰਘ ਤੇ ਸ੍ਰ: ਅਵਤਾਰ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ੍ਰ: ਪਰਮਜੀਤ ਸਿੰਘ ਐਡੀ: ਸਕੱਤਰ, ਸ੍ਰ: ਜਗੀਰ ਸਿੰਘ ਮੀਤ ਸਕੱਤਰ, ਪ੍ਰਿੰਸੀਪਲ ਬਲਵਿੰਦਰ ਸਿੰਘ ਡਾਇਰੈਕਟਰ ਸਪੋਰਟਸ, ਸ੍ਰ: ਸਤਬੀਰ ਸਿੰਘ ਸਾਬਕਾ ਸਕੱਤਰ, ਸ੍ਰ: ਸੁਖਵਿੰਦਰ ਸਿੰਘ ਮੈਨੇਜਰ,ਰਣਬੀਰ ਸਿੰਘ ਐਡੀ: ਮੈਨੇਜਰ ਆਦਿ ਸ਼ਾਮਲ ਹੋਏ।
ਇਕੱਤਰਤਾ ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੁਆਰਾ ਵਰੋਸਾਈ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ 350 ਸਾਲਾ ਸਥਾਪਨਾ ਦਿਵਸ ਨੂੰ ਪੂਰੇ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਸਥਾਪਨਾ ਦਿਵਸ ਸਮੇਂ ਮਨਾਏ ਜਾਣ ਵਾਲੇ ਸਮਾਗਮਾ ਦੀ ਰੂਪ ਰੇਖਾ ਤਿਆਰ ਕਰ ਲਈ ਗਈ ਹੈ ਅਤੇ ਇਸ ਦੀਆਂ ਵੱਖ-ਵੱਖ ਕਮੇਟੀਆਂ ਵੀ ਨੀਯਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੀਯਤ ਕੀਤੀਆਂ ਗਈਆਂ ਸਬ-ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ 17 ਤੋਂ 19 ਜੂਨ 2015 ਨੂੰ ਹੋਣ ਵਾਲੇ ਤਿੰਨ ਦਿਨਾ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਸਥਾਨਾ ਤੋਂ ਪੰਜ ਨਗਰ ਕੀਰਤਨ ਆਯੋਜਿਤ ਕੀਤੇ ਜਾਣਗੇ ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 9 ਤੋਂ 20 ਜੂਨ,  ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 2 ਜੂਨ ਤੋਂ 3 ਜੂਨ 2015 , ਜੰਮੂ ਸ੍ਰੀ ਨਗਰ ਤੋਂ 11- 12 ਜੂਨ, ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ 15 ਜੂਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਤੋਂ 14- 15 ਜੂਨ ਨੂੰ ਸਜਾਏ ਜਾਣਗੇ।
ਉਨ੍ਹਾਂ ਦੱਸਿਆ ਕਿ 23 ਮਾਰਚ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆ ਰਹੇ ਹਨ ਅਤੇ ਉਨ੍ਹਾਂ ਦੀ ਫੇਰੀ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Send this to a friend