ਚੰਡੀਗੜ੍ਹ, 9 ਅਪ੍ਰੈਲ (ਪੀ.ਟੀ.)- ਪੰਜਾਬ ਸਰਕਾਰ ਨੇ 11 ਅਪ੍ਰੈਲ ਨੂੰ ਹੋ ਰਹੀ ਧੂਰੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਕਾਰਨ ਹਲਕੇ ਵਿਚ ਪੈਂਦੀਆਂ ਸਮੂਹ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਤੇ ਜ਼ਿਲ੍ਹਾ ਸੰਗਰੂਰ ਅੰਦਰ ਪੈਂਦੀਆਂ ਸਮੂਹ ਫੈਕਟਰੀਆਂ ਦੇ ਵਰਕਰਾਂ ਲਈ ਪੇਡ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵਰਕਰ ਆਪਣੀ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰ ਸਕਣ। ਇਹ ਜਾਣਕਾਰੀ ਅੱਜ ਇਕ ਸਰਕਾਰੀ ਬੁਲਾਰੇ ਨੇ ਦਿੱਤੀ।