ਸੰਗਰੂਰ, 10 ਅਪ੍ਰੈਲ (ਹਸਨਪੁਰੀ, ਗਰੋਵਰ, ਰਾਕੇਸ਼ ਜਿੰਦਲ ਘਾਬਦਾਂ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਕੁਮਾਰ ਐਮ.ਕੇ. ਨੇ ਧੂਰੀ ਉੱਪ ਚੋਣ-2015 ਦੇ ਮੱਦੇਨਜ਼ਰ, ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ 107 ਵਿਧਾਨ ਸਭਾ ਹਲਕਾ ਧੂਰੀ ਅਤੇ ਇਸ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ 11 ਅਪ੍ਰੈਲ ਸ਼ਾਮ 5 ਵਜੇ ਤੱਕ ਅਤੇ 15 ਅਪ੍ਰੈਲ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇ ਰਹੇਗਾ। ਉਨ੍ਹਾਂ ਕਿਹਾ ਉਕਤ ਪਾਬੰਦੀ ਵਾਲੇ ਦਿਨ ਕਿਸੇ ਵੀ ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ’ਤੇ ਸ਼ਰਾਬ ਦੀ ਵਿਕਰੀ ਕਰਨ ’ਤੇ ਮੁਕੰਮਲ ਪਾਬੰਦੀ ਹੋਵੇਗੀ।