April 23, 2026 7:23 am

ਹਾਈਕੋਰਟ ਨੇ ਸਦੀਕ ਦੀ ਚੋਣ ਰੱਦ ਕਰਕੇ ਪੰਜਾਬ ਦੇ ਲੱਖਾਂ ਅਨੁਸੂਚਿਤ ਜਾਤੀ ਲੋਕਾਂ ਨੂੰ ਇਨਸਾਫ ਦਿੱਤਾ : ਬਿੰਦੀ

ਬਰਨਾਲਾ, 11 ਅਪ੍ਰੈਲ (ਪੀ.ਟੀ.)- ‘‘ਜ਼ਿਲ੍ਹਾ ਬਰਨਾਲਾ ਦੇ ਰਾਖਵੇਂ ਵਿਧਾਨ ਸਭਾ ਹਲਕਾ ਭਦੌੜ ਤੋਂ ਕਾਂਗਰਸੀ ਵਿਧਾਇਕ ਬਣੇ ਮੁਹੰਮਦ ਸਦੀਕ ਦੀ ਚੋਣ ਵਿਰੁੱਧ ਪਟੀਸ਼ਨ ਪਾਉਣ ਵਾਲੇ ਸਾਬਕਾ ਪ੍ਰਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਦੀਕ ਦੀ ਚੋਣ ਨੂੰ ਰੱਦ ਕਰਕੇ ਪੰਜਾਬ ਦੇ ਲੱਖਾਂ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਇਨਸਾਫ ਦਿੱਤਾ ਹੈ।’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੱਛੜੀਆਂ ਸ਼੍ਰੇਣੀਆਂ ਦੇ ਜ਼ਿਲ੍ਹਾ ਪ੍ਰਧਾਨ ਸ. ਰਵਿੰਦਰਜੀਤ ਸਿੰਘ ਬਿੰਦੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁਹੰਮਦ ਸਦੀਕ ਨੇ ਜਿਥੇ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਹੀਂ ਕਾਨੂੰਨ ਦੀਆਂ ਧੱਜੀਆਂ ਉ¤ਡਾ ਕੇ ਭਦੌੜ ਦੇ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ, ਉਥੇ ਸਿੱਖ ਭਾਈਚਾਰੇ ਅਤੇ ਮੁਸਲਮਾਨ ਜਾਤੀ ਨਾਲ ਧ੍ਰੋਹ ਕਮਾਇਆ ਹੈ। ਜੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਆਪਣਾ ਇਨਸਾਫੀ ਫੈਸਲਾ ਨਾ ਦਿੰਦੀ ਤਾਂ ਡੂਮ ਜਾਤੀ ਦੇ ਲੋਕਾਂ ਨੇ ਪੱਕੇ ਤੌਰ ’ਤੇ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਹੱਕ ਮਾਰ ਦੇਣਾ ਸੀ।

Send this to a friend