April 24, 2026 9:25 am

ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਦਬਾਅ ਰਹੀ ਹੈ : ਕੈਪਟਨ ਅਮਰਿੰਦਰ ਸਿੰਘ

ddd ਮਲੋਟ, 18 ਅਪ੍ਰੈਲ (ਲੱਖਾ ਸ਼ਰਮਾ)- ਲੋਕ ਸਭਾ ’ਚ ਕਾਂਗਰਸ ਧਿਰ ਦੇ ਡਿਪਟੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੇ ਦੋ ਵਿਧਾਇਕਾਂ ਬਲਵਿੰਦਰ ਸਿੰਘ ਬੈਂਸ ਤੇ ਸਿਮਰਜੀਤ ਸਿੰਘ ਬੈਂਸ ਨੂੰ ਮਨਮਾਨੇ ਢੰਗ ਨਾਲ ਗ੍ਰਿਫ਼ਤਾਰ ਕੀਤੇ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜ਼ਾਰੀ ਬਿਆਨ ’ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਦੋਨਾਂ ਵਿਧਾਇਕਾਂ ਵੱਲੋਂ ਚੁੱਕੇ ਮੁੱਦਿਆਂ ’ਤੇ ਗੰਭੀਰ ਨੋਟਿਸ ਲੈਣ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਬਜਾਇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜੋ ਬਾਦਲ ਸਰਕਾਰ ਦੇ ਨਿਕੰਮਪਣੇ ਦੀ ਨਿਸ਼ਾਨੀ ਹੈ। ਆਮ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਦੋਨਾਂ ਵਿਧਾਇਕਾਂ ਵੱਲੋਂ ਲਏ ਗਏ ਪੱਖ ਦੀ ਸ਼ਲਾਘਾ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਇਕ

ਲੋਕਤਾਂਤਰਿਕ ਦੇਸ਼ ਹੈ ਤੇ ਹਰੇਕ ਨੂੰ ਵਿਰੋਧ ਪ੍ਰਗਟਾਉਣ ਦਾ ਅਧਿਕਾਰ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼  ਕਰ ਰਹੇ ਹਨ,ਉਨ੍ਹਾਂ ਲੋਕਾਂ ਵੱਲੋਂ ਹੀ ਇਸ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ।

Send this to a friend