ਜੰਮੂ-ਕਸ਼ਮੀਰ ਪੁਲਿਸ ਵੱਲੋਂ ਕਤਲ ਦਾ ਮਾਮਲਾ ਦਰਜ
ਸ੍ਰੀਨਗਰ, 18 ਅਪ੍ਰੈਲ (ਪੀ. ਟੀ. ਲਾਇਵ)- ਹੁਰੀਅਤ ਕਾਨਫਰੰਸ ਵੱਲੋਂ ਵੱਖਵਾਦੀ ਨੇਤਾ ਸਈਅਦ ਅਲੀ ਸ਼ਾਹ ਗਿਲਾਨੀ ਵੱਲੋਂ ਵੱਖਵਾਦੀ ਆਗੂ ਮਸੱਰਤ ਆਲਮ ਦੀ ਗ੍ਰਿਫਤਾਰੀ ਦੇ ਵਿਰੋਧ ’ਚ ਦਿੱਤੇ ਗਏ ਅੱਜ ਕਸ਼ਮੀਰ ਬੰਦ ਦੇ ਸੱਦੇ ਦੌਰਾਨ ਨਰਬਲ ਖੇਤਰ ਵਿੱਚ ਵਿਖਾਵਾਕਾਰੀਆਂ ਨੇ ਸੁਰੱਖਿਆ ਫੋਰਸਾਂ ਉ¤ਪਰ ਭਾਰੀ ਪਥਰਾਅ ਕੀਤਾ, ਜਿਸ ਉ¤ਪਰ ਕਾਬੂ ਪਾਏ ਜਾਣ ਲਈ ਪੁਲਿਸ ਨੂੰ ਫਾਇਰਿੰਗ ਕਰਨੀ ਪਈ, ਜਿਸ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨੌਵੀਂ ਜਮਾਤ ’ਚ ਪੜ੍ਹਨ ਵਾਲੇ ਵਿਦਿਆਰਥੀ ਸੁਹੇਲ ਵਜੋਂ ਹੋਈ ਹੈ। ਇਸ ਦੌਰਾਨ ਜੰਮੂ ਕਸ਼ਮੀਰ ਪੁਲਿਸ ਨੇ ਵਿਦਿਆਰਥੀ ਦੀ ਮੌਤ ਉ¤ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਨੂੰ ਇਸ ਦੁਖਦਾਈ ਘਟਨਾ ਉ¤ਤੇ ਅਫਸੋਸ ਹੈ ਅਤੇ ਸ਼ੋਕਗ੍ਰਸਤ ਪਰਿਵਾਰ ਨਾਲ ਸਾਨੂੰ ਪੂਰੀ ਹਮਦਰਦੀ ਹੈ। ਸ਼ੁਰੂਆਤੀ ਜਾਂਚ ਤੋਂ ਬਾਅਦ ਅਜਿਹੇ
ਸੰਕੇਤ ਮਿਲੇ ਹਨ ਕਿ ਮੌਕੇ ’ਤੇ ਤਾਇਨਾਤ ਸੁਰੱਖਿਆ ਬਲਾਂ ਨੇ ਕਾਰਵਾਈ ਦੇ ਮਾਨਕਾਂ ਦੀ ਉਲੰਘਣਾ ਕੀਤੀ ਹੈ। ਇਸ ਤੋਂ ਪਹਿਲਾਂ ਮਾਮਲੇ ਉ¤ਪਰ ਗੌਰ ਕਰਦੇ ਹੋਏ ਬਡਗਾਮ ਦੇ ਡਿਪਟੀ ਕਮਿਸ਼ਨਰ ਨੇ ਜੁਡੀਸ਼ੀਅਲ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਜਾਂਚ ਕਮੇਟੀ ਦੀ ਅਗਵਾਈ ਬਡਗਾਮ ਦੇ ਅਡੀਸ਼ਨਲ ਡਿਪਟੀ ਕਮਿਸ਼ਨਰ ਕਰਨਗੇ।
ਦੂਜੇ ਪਾਸੇ ਇਸ ਮਾਮਲੇ ਉ¤ਪਰ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਉ¤ਪ ਮੁੱਖ ਮੰਤਰੀ ਨਿਰਮਲ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਹਿੰਸਾ ਅਤੇ ਬਗਾਵਤ ਦੇ ਲਈ ਕੋਈ ਸਥਾਨ ਨਹੀਂ ਹੈ। ਇਸ ਵਿੱਚ ਸ਼ਾਮਿਲ ਵਿਅਕਤੀਆਂ ਦੇ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਹਨ ਜੋ ਹਾਲਾਤ ਨੂੰ 2008 ਦੀ ਤਰ੍ਹਾਂ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅਸੀਂ ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦਿਆਂਗੇ।
ਇਸ ਤੋਂ ਪਹਿਲਾਂ ਦੱਖਣੀ ਕਸ਼ਮੀਰ ’ਚ ਮਸੱਰਤ ਆਲਮ ਨੇ ਪਾਕਿਸਤਾਨ ਦਾ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਉਸ ਦਾ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਗ੍ਰਿਫਤਾਰੀ ਦੇ ਬਾਅਦ ਕਸ਼ਮੀਰ ਵਿੱਚ ਪੁਲਿਸ ਅਤੇ ਵੱਖਵਾਦੀਆਂ ਵਿਚਾਲੇ ਤਿੱਖੀਆਂ ਝੜਪਾਂ ਹੋਈਆਂ ਸਨ।