April 24, 2026 7:13 pm

ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼

ਨਿਤਿਨ ਗਡਕਰੀ ’ਤੇ ਵੀ ਸਾਧਿਆ ਨਿਸ਼ਾਨਾ
M_Id_324871_Nitin_Gadkari ਨਵੀਂ ਦਿੱਲੀ, 20 ਅਪ੍ਰੈਲ (ਪੀ.ਟੀ. ਲਾਇਵ)- ਲੋਕ ਸਭਾ ਵਿਚ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਨਰਿੰਦਰ ਮੋਦੀ ਸਰਕਾਰ ਉ¤ਤੇ ਵਿਅੰਗ ਕੱਸਦਿਆਂ ਕਿਹਾ ਕਿ ਅੱਛੇ ਦਿਨ ਲਿਆਉਣ ਵਾਲੀ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਐਨਡੀਏ ਸਰਕਾਰ ਦੇ ਦੌਰਾਨ ਵੀ ਖੇਤੀ ਵਿਕਾਸ ਕਾਫੀ ਘੱਟ ਰਿਹਾ ਸੀ। ਰਾਹੁਲ ਗਾਂਧੀ ਨੇ ਨਿਤਿਨ ਗਡਕਰੀ ਦੇ ਬਿਆਨ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਮਨ ਦੀ ਗੱਲ ਕਹਿ ਦਿੱਤੀ ਹੈ।ਰਾਹੁਲ ਨੇ ਕਿਹਾ ਕਿ ਮਾਹਿਰ ਕਹਿੰਦੇ ਹਨ ਕਿ ਫਸਲਾਂ ਦਾ 40 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਕੋਈ ਕਹਿ ਰਿਹਾ ਹੈ ਕਿ 106 ਲੱਖ ਹੈਕਟੇਅਰ ਖੇਤੀ ’ਚ ਫਸਲ ਦਾ ਨੁਕਸਾਨ ਹੋਇਆ ਹੈ ਅਤੇ ਕੋਈ 180 ਦੇ ਅੰਕੜੇ ਦੇ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਨੂੰ ਖੇਤੀ ਮੰਤਰਾਲਾ ਹੀ ਗਲਤ ਦੱਸ ਰਿਹਾ ਹੈ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੁਝਾਅ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਅਸਲ ਨੁਕਸਾਨ ਦਾ ਜਾਇਜ਼ਾ ਲੈਣਾ ਚਾਹੀਦਾ ਹੈ।
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਤੁਹਾਡੀ ਸਰਕਾਰ ਵੱਡੇ ਲੋਕਾਂ ਦੀ ਸਰਕਾਰ ਹੈ, ਇਹ ਸੂਟ-ਬੂਟ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਜੀ ਰਾਜਨੀਤੀ ਦਾ ਗਣਿਤ ਸਮਝਦੇ ਹਨ, ਪਰ ਕਿਸਾਨ ਦਾ ਗਣਿਤ ਨਹੀਂ। ਰਾਹੁਲ ਨੇ ਕਿਹਾ ਕਿ 67 ਫੀਸਦੀ ਜਨਤਾ ਦੇ ਬਾਰੇ ਵਿਚ ਪ੍ਰਧਾਨ ਮੰਤਰੀ ਮੋਦੀ ਕਿਉਂ ਨਹੀਂ ਸੋਚ ਰਹੇ ਹਨ। ਪ੍ਰਧਾਨ ਮੰਤਰੀ ਉਨ੍ਹਾਂ ਨੂੰ ਨਾਰਾਜ਼ ਕਿਉਂ ਕਰ ਰਹੇ ਹਨ। ਰਾਹੁਲ ਨੇ ਕਿਹਾ ਕਿ ਹਥਿਆਰਾਂ ਦੀ ਗੱਲ ਹੁੰਦੀ ਹੈ, ਜੰਗੀ ਜਹਾਜ਼ਾਂ ਦੀ ਗੱਲ ਹੁੰਦੀ ਹੈ ਪਰ ਕਿਸਾਨਾਂ ਦੀ ਗੱਲ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਜ਼ਮੀਨਾਂ ਦੀ ਕੀਮਤ ਵੱਧਦੀ ਜਾ ਰਹੀ ਹੈ ਅਤੇ ਭਾਜਪਾ ਸਰਕਾਰ ਉਦਯੋਗਪਤੀਆਂ ਦੇ ਇਸ਼ਾਰੇ ’ਤੇ ਜ਼ਮੀਨ ਲੈਣਾ ਚਾਹੁੰਦੀ ਹੈ। ਪ੍ਰਧਾਨ ਮੰਤਰੀ ਨੂੰ ਸੁਝਾਅ ਦਿੰਦੇ ਹੋਏ ਰਾਹੁਲ ਨੇ ਕਿਹਾ ਕਿ ਦੇਸ਼ ਵਿਚ 60 ਫੀਸਦੀ ਕਿਸਾਨ ਅਤੇ ਮਜ਼ਦੂਰ ਹਨ। ਜੇਕਰ ਪ੍ਰਧਾਨ ਮੰਤਰੀ ਆਪਣਾ ਪਾਲਾ ਬਦਲ ਲੈਣ ਤਾਂ ਉਨ੍ਹਾਂ ਨੂੰ ਕਾਫੀ ਫਾਇਦਾ ਹੋਵੇਗਾ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਤਾਕਤ ਨੂੰ ਸੱਟ ਮਾਰ ਕੇ ਸਰਕਾਰ ਠੀਕ ਨਹੀਂ ਕਰ ਰਹੀ ਹੈ।
ਬਹਿਸ ਦੌਰਾਨ ਰਾਹੁਲ ਗਾਂਧੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਵੀ ਲੰਮੇ ਹੱਥੀਂ ਲਿਆ। ਰਾਹੁਲ ਨੇ ਕਿਹਾ ਕਿ ਨਿਤਿਨ ਗਡਕਰੀ ਨੇ ਆਪਣੇ ਮਨ ਦੀ ਗੱਲ ਕਹਿ ਦਿੱਤੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਸਰਕਾਰ ਅਤੇ ਭਗਵਾਨ ਦੋਵਾਂ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ ਹੈ।

Send this to a friend