ਨਵੀਂ ਦਿੱਲੀ , 4 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ‘ਚ ਆਈ. ਏ. ਐਸ. ਅਧਿਕਾਰੀ ਦੁਰਗਾ ਨਾਗਪਾਲ ਦੇ ਮੁਅੱਤਲੀ ਦੇ ਮਾਮਲੇ ‘ਚ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਪਾਰਟੀ ਦੇ ਪ੍ਰਧਾਨ ਰਾਜਨਾਥ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਪੱਤਰ ਦਾ ਇੰਤਜਾਰ ਕੀਤੇ ਬਗੈਰ ਹੀ ਕਾਰਵਾਈ ਕਰਨੀ ਚਾਹੀਦੀ ਸੀ। ਰਾਜਨਾਥ ਨੇ ਕਿਹਾ ਕਿ ਸੋਨੀਆ ਨੂੰ ਚਿੱਠੀ ਲਿਖਣ ਦੀ ਕੋਈ ਜ਼ਰੂਰਤ ਨਹੀਂ ਸੀ। ਪ੍ਰਧਾਨ ਮੰਤਰੀ ਨੂੰ ਜੁਬਾਨੀ ਰੂਪ ਨਾਲ ਹੀ ਕਹਿਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਦੁਰਗਾ ਦੀ ਮੁਅੱਤਲੀ ਜਲਦੀ ਖਤਮ ਹੋਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਅਧਿਕਾਰੀਆਂ ਦਾ ਮਨੋਬਲ ਡਿੱਗ ਰਿਹਾ ਹੈ।