ਮੁੰਬਈ, 4 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਕੇਂਦਰੀ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਦੀ ਤਬੀਅਤ ਖਰਾਬ ਹੋ ਗਈ ਹੈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ। ਸੂਤਰਾਂ ਮੁਤਾਬਿਕ ਫੇਫੜਿਆਂ ਵਿੱਚ ਤਕਲੀਫ ਕਾਰਨ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਅਗਲੇ 10 ਦਿਨਾਂ ਤੱਕ ਸ਼ਿੰਦੇ ਨੂੰ ਹਸਪਤਾਲ ‘ਚ ਰਹਿਣਾ ਪੈ ਸਕਦਾ ਹੈ।