ਬੰਗਾ, 28 ਅਪ੍ਰੈਲ (ਹਰਮਿੰਦਰ ਸਿੰਘ)- ‘ਕਿਸਾਨਾ ਦੀ ਹਿਤੈਸ਼ੀ ਕਹਾਉਣ ਵਾਲੀ ਅਕਾਲੀ ਭਾਜਪਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ, ਇਸ ਲਈ ਪੰਜਾਬ ਦਾ ਕਿਸਾਨ ਪ੍ਰੇਸ਼ਾਨੀ ਦੀ ਸਥਿਤੀ ’ਚੋਂ ਗੁਜ਼ਰ ਰਿਹਾ ਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸਾਬਕਾ ਪ੍ਰਦੇਸ਼ ਪ੍ਰਧਾਨ ਕਾਂਗਰਸ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸਰਕਾਰ ਤੋਂ ਪੈਸਿਆਂ ਦੀ ਕੋਈ ਕਮੀ ਨਹੀਂ ਪਰ ਕਣਕ ਦੀ ਖ੍ਰੀਦ ਅਤੇ ਲਿਫ਼ਟਿੰਗ ਦੇ ਪ੍ਰਬੰਧ ਉਚਿਤ ਨਹੀਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਜਦੋਂ ਗੁਆਢੀਂ ਸੂਬੇ ਹਰਿਆਣਾ ’ਚ ਕਣਕ ਦੀ ਬਰਾਬਰ ਚੁਕਾਈ ਹੋ ਰਹੀ ਹੈ ਤਾਂ ਪੰਜਾਬ ’ਚ ਕਿਉਂ ਨਹੀਂ। ਉਹਨਾਂ ਕਿਹਾ ਕਿ ਪਹਿਲਾਂ ਕਿਸਾਨ ਆਪਣੀ ਫ਼ਸਲ ਨੂੰ ਹਰਿਆਣੇ ’ਚ ਵੇਚ ਆਉਂਦੇ ਸਨ ਜਿਸ
’ਤੇ ਕਿ ਹੁਣ ਰੋਕ ਲਾ ਦਿੱਤੀ ਗਈ ਹੈ। ਇਸ ਮੌਕੇ ਕਾਂਗਰਸ ਆਗੂ ਸਤਵੀਰ ਸਿੰਘ ਪੱਲੀ ਝਿੱਕੀ ਸਾਬਕਾ ਜ਼ਿਲ੍ਹਾ ਪ੍ਰਧਾਨ, ਹਰਮੇਸ ਵਿਰਦੀ ਚੇਅਰਮੈਨ ਬਲਾਕ ਸੰਮਤੀ ਬੰਗਾ, ਜਤਿੰਦਰ ਕੌਰ ਮੂੰਗਾ ਸਾਬਕਾ ਪ੍ਰਧਾਨ ਨਗਰ ਕੌਸ਼ਲ ਬੰਗਾ, ਕਾਂਗਰਸ ਦੇ ਬਲਾਕ ਪ੍ਰਧਾਨ ਰਘਬੀਰ ਸਿੰਘ ਬਿੱਲਾ,ਯੂਥ ਕਾਂਗਰਸ ਆਗੂ ਦਰਬਜੀਤ ਸਿੰਘ ਭਰੋਮਜਾਰਾ, ਬਲਾਕ ਸੰਮਤੀ ਮੈਂਬਰ ਚਮਨ ਲਾਲ ਮਹੇ ਆਦਿ ਵੀ ਸ਼ਾਮਲ ਸਨ।