April 26, 2026 2:57 pm

ਮੁੱਖ ਮੰਤਰੀ, ਉੱਪ ਮੁੱਖ ਮੰਤਰੀ ਅਤੇ ਮਜੀਠੀਆ ਵੱਲੋਂ ਮਈ ਦਿਵਸ ਮੌਕੇ ਕਿਰਤੀ ਵਰਗ ਨੂੰ ਵਧਾਈ

ਚੰਡੀਗੜ੍ਹ, 30 ਅਪ੍ਰੈਲ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਮਈ ਦਿਵਸ ਦੇ ਮੌਕੇ ਕਿਰਤੀ ਵਰਗ ਨੂੰ ਨਿੱਘੀ ਵਧਾਈ ਦਿੱਤੀ ਹੈ। ਇਹ ਦਿਵਸ ਦੁਨੀਆਂ ਭਰ ਵਿਚ ਮਜ਼ਦੂਰ ਜਮਾਤ ਦੀ ਇਤਿਹਾਸਕ ਜਿੱਤ ਦਾ ਚਿੰਨ ਹੈ। ਮਈ ਦਿਵਸ ਉਤੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਮਜ਼ਦੂਰ ਜਮਾਤ ਨੂੰ ਸੂਬੇ ਭਰ ਵਿਚ ਸਮੁੱਚੇ ਵਿਕਾਸ, ਅਮਨ, ਸ਼ਾਂਤੀ ਅਤੇ ਖੁਸ਼ਹਾਲੀ ਦਾ ਯੁੱਗ ਸ਼ੁਰੂ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ 1886 ਦੇ ਸ਼ਿਕਾਗੋ ਸੰਘਰਸ਼ ਵਿਚ ਆਪਣਾ ਬਲੀਦਾਨ ਦੇਣ ਵਾਲੇ ਮਜ਼ਦੂਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਿਸ ਸੰਘਰਸ਼ ਨੇ ਮਜ਼ਦੂਰਾਂ ਲਈ ਢੁੱਕਵੀਆਂ ਹਾਲਤਾਂ ਨੂੰ ਪ੍ਰਾਪਤ ਕੀਤਾ ਹੈ।

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸਮੁੱਚੇ ਵਿਸ਼ਵ ਦੇ ਕਿਰਤੀ ਲੋਕਾਂ ਵਲੋਂ ਕੀਤੇ ਇਤਿਹਾਸਕ ਅੰਦੋਲਨ ਦੇ ਪ੍ਰਤੀਕ ‘ਮਈ ਦਿਵਸ’ ਦੇ ਮੌਕੇ ’ਤੇ ਕਿਰਤੀਆਂ ਤੇ ਕਾਮਿਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਮਈ ਦਿਵਸ ਦੀ ਪੂਰਵ ਸੰਧਿਆਂ ’ਤੇ ਇਕ ਸੰਦੇਸ਼ ਵਿੱਚ ਉਪ ਮੁੱਖ ਮੰਤਰੀ ਨੇ ਕਿਰਤੀਆਂ ਤੇ ਕਾਮਿਆਂ ਨੂੰ ਰਾਜ ਵਿਚ ਸਰਵਪੱਖੀ ਵਿਕਾਸ, ਖੁਸ਼ਹਾਲੀ ਤੇ ਅਮਨ ਲਈ ਦੋਸਤਾਨਾ ਮਾਹੌਲ ਪੈਦਾ ਕਰਨ ਵਾਸਤੇ ਤਨਦੇਹੀ ਨਾਲ ਮਿਹਨਤ ਕਰਨ ਦੀ ਅਪੀਲ ਕੀਤੀ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਮਈ ਦਿਵਸ ਦੀ ਪੂਰਬ ਸੰਧਿਆ ਮੌਕੇ ਪੰਜਾਬ ਦੇ ਮਿਹਨਤਕਸ਼ ਲੋਕਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ। ਆਪਣੇ ਵਧਾਈ ਸੰਦੇਸ਼ ਵਿੱਚ ਸ. ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾਂ ਤੋਂ ਹੀ ਸ਼ਾਂਤੀਪੂਰਨ ਅਤੇ ਰਚਨਾਤਮਕ ਢੰਗ ਨਾਲ ਮਿਹਨਤ ਕਰਨ ਦੇ ਹਾਮੀ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਆਪਣੀ ਅਤੇ ਸੂਬੇ ਦੀ ਖੁਸ਼ਹਾਲੀ ਲਈ ਰਲ-ਮਿਲ ਕੇ ਕੰਮ ਕਰਨ ਤੋਂ ਹੀ ਉਨ੍ਹਾਂ ਦਾ ਦੇਸ਼ ਪ੍ਰਤੀ ਪ੍ਰੇਮ ਅਤੇ ਪੰਜਾਬੀ ਸਮਾਜ ਵਿਚਲੀ ਭਾਈਚਾਰਕ ਸਾਂਝ ਝਲਕਦੀ ਹੈ।

Send this to a friend