ਸਿੰਘਪੁਰਾ ਜੱਟਾਂ (ਦਸੂਹਾ)-ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਮੋਗਾ ਬੱਸ ਘਟਨਾ ਨੂੰ ਬਹੁਤ ਮੰਦਭਾਗਾ ਦੱਸਦਿਆਂ ਕਿਹਾ ਹੈ ਕਿ ਇਸ ਮਾਮਲੇ ਵਿਚ ਕਾਂਗਰਸ ਤੇ ਹੋਰਨਾਂ ਪਾਰਟੀਆਂ ਵਲੋਂ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕਰਨਾ ਬੇਤੁਕਾ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਤੁਰੰਤ ਤੇ ਸਖਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਕਤਲ ਦੇ ਕੇਸ ਦਰਜ ਕੀਤੇ ਸਭ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸ. ਬਾਦਲ ਨੇ ਕਿਹਾ ਕਿ ‘ਅਸੀਂ ਸਾਰੇ ਮਾਮਲੇ ਵਿਚ ਸਖਤ ਕਾਰਵਾਈ ਕਰਦੇ ਹੋਏ ਧਾਰਾ 302 ਮਾਮਲਾ ਦਰਜ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਪੀੜ੍ਹਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ।ਅੱਜ ਇੱਥੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 292 ਵੇਂ ਜਨਮ ਦਿਹਾੜੇ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਪਿੱਛੋਂ ਪੱਤਰਕਾਰ੍ਯਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਤੇ ਆਪ ਵਲੋਂ ਇਸ ਦੁੱਖ ਦੀ ਘੜੀ ਦਾ ਵੀ ਸਿਆਸੀਕਰਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਪੂਰੀ ਤਰ੍ਹਾਂ ਨਿਰਾਸ਼ਾ ਦੇ ਆਲਮ ਵਿਚ ਹਨ ਜਿਸ ਕਰਕੇ ਦੋਹਾਂ ਵਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ
ਕਿਹਾ ਕਿ ਦੋਹ੍ਯਾਂ ਪਾਰਟੀਆਂ ਦਾ ਆਧਾਰ ਗੁਆਚ ਚੁੱਕਾ ਹੈ ਜਿਸ ਕਰਕੇ ਉਨਾਂ ਵਲੋਂ ਇਸ ਮੰਦਭਾਗੀ ਘਟਨਾ ’ਤੇ ਵੀ ਰਾਜਨੀਤੀ ਕੀਤੀ ਗਈ।
ਮਹਾਨ ਸਿੱਖ ਜਰਨੈਲ ਸ੍ਰ.ਜੱਸਾ ਸਿੰਘ ਰਾਮਗੜ੍ਹੀਆ ਦੀ ਬਹਾਦਰੀ ਅਤੇ ਦਲੇਰੀ ਨੂੰ ਯਾਦ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਸ ਸਿੱਖ ਜਰਨੈਲ ਨੇ ਡੱਟ ਕੇ ਮੁਗਲਾਂ ਨਾਲ ਲੋਹਾ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਵਲੋਂ ਦਰਸਾਏ ਰਾਹ ’ਤੇ ਚੱਲਣ ਦਾ ਅਹਿਦ ਲੈਣਾ ਚਾਹੀਦਾ ਹੈ । ਪਿੰਡ ਸਿੰਘ ਪੁਰ ਜੱਟਾਂ ਵਿਚਲੇ ਸ੍ਰ.ਰਾਮਗੜ੍ਹੀਆਂ ਨਾਲ ਸਬੰਧਿਤ ਇਤਿਹਾਸਿਕ ਕਿਲ੍ਹੇ ਦੀ ਦਿੱਖ ਸੰਵਾਰਨ ਲਈ ਸ੍ਰੀ ਬਾਦਲ ਨੇ ਮੌਕੇ ’ਤੇ ਹੀ ਸੈਰ ਸਪਾਟਾ ਅਤੇ ਸਭਿਆਚਾਰ ਮੰਤਰੀ ਸ੍ਰ.ਸੋਹਨ ਸਿੰਘ ਠੰਡਲ ਨੂੰ 10 ਲੱਖ ਰੁਪਏ ਜਾਰੀ ਕਰਨ ਲਈ ਕਿਹਾ । ਉਨ੍ਹਾਂ ਪਿੰਡ ਸਿੰਘ ਪੁਰ ਜੱਟਾਂ ਅਤੇ ਸਿੰਘ ਪੁਰ ਤਰਖਾਣਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 10-10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
ਸ੍ਰ.ਜੱਸਾ ਸਿੰਘ ਰਾਮਗੜ੍ਹੀਆ ਦੇ 292ਵੇਂ ਜਨਮ ਦਿਵਸ ਮੌਕੇ ਤੇ ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹੀ ਆਪਣੇ ਧਾਰਮਿਕ ਗੁਰੂਆਂ ਅਤੇ ਮਹਾਨ ਜਰਨੈਲਾਂ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ ਕਰਵਾਉਣੇ ਸੁਰੂ ਕੀਤੇ ਸਨ । ਇਸ ਮੌਕੇ ਪ੍ਰਮੁ¤ਖ ਸਖਸ਼ੀਅਤਾਂ ਵਿਚ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਸ੍ਰੀ ਸੋਹਨ ਸਿੰਘ ਠੰਡਲ, ਮੁ¤ਖ ਪਾਰਲੀਮਾਨੀ ਸਕੱਤਰ ਸ੍ਰੀ ਮਹਿੰਦਰ ਕੌਰ ਜੋਸ਼, ਵਿਧਾਇਕ ਸ੍ਰੀ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸ੍ਰੀ ਹੀਰਾ ਸਿੰਘ ਗਾਬੜੀਆ ਅਤੇ ਸ੍ਰੀ ਅਰੁਣੇਸ਼ ਸ਼ਾਕਿਰ (ਦੋਵੇਂ ਸਾਬਕਾ ਮੰਤਰੀ), ਸ੍ਰੀ ਸਰਬਜੋਤ ਸਿੰਘ ਸਾਬੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤੋਂ ਇਲਾਵਾ ਕਈ ਉਘੀਆਂ ਸਖਸ਼ੀਅਤਾਂ ਮੌਜੂਦ ਸਨ।