ਸ੍ਰੀ ਅਨੰਦਪੁਰ ਸਾਹਿਬ, 5 ਮਈ (ਦਵਿੰਦਰਪਾਲ ਸਿੰਘ/ਅੰਕੁਸ਼)- ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਸ਼ਤਾਬਦੀ ਦਿਵਸ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਅਤੇ ਪੰਜਾਂ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਤੋਂ ਸਮੂਹ ਨਿਹੰਗ ਸਿੰਘ ਜੱਥੇਬੰਦੀਆਂ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ 96 ਕਰੌੜੀ ਅਤੇ ਬਾਬਾ ਮਨਮੋਹਨ ਸਿੰਘ ਜੀ ਗੁਰਮਤਿ ਅਕੈਡਮੀ ਬਾਰਨ ਦੇ ਮੁਖੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਤੋਂ ਚੱਲ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ ਜਿੱਥੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਮੇਤ ਵੱਡੀ ਗਿਣਤੀ ਵਿਚ ਪਹੁੰਚੀਆਂ ਇਲਾਕੇ ਦੀ ਸੰਗਤਾਂ ਵਲੋਂ ਜੈਕਾਰਿਆਂ ਦੀ ਗੂਂਜ ਵਿਚ ਭਰਵਾਂ ਸਵਾਗਤ ਕੀਤਾ ਗਿਆ
ਅਤੇ ਇਸ ਨਗਰ ਕੀਰਤਨ ਦੀ ਸਮਾਪਤੀ ਦੀ ਅਰਦਾਸ ਗਿ:ਮੱਲ ਸਿੰਘ ਜੀ ਵੱਲੋਂ ਕੀਤੀ ਗਈ। ਇਸ ਨਗਰ ਕੀਰਤਨ ਵਿਚ ਸਮੂਹ ਨਿਹੰਗ ਸਿੰਘ ਜੱਥੇਬੰਦੀਆਂ, ਬੁੱਢਾ ਦਲ ਵਲੋਂ ਘੌੜ ਸਵਾਰ ਨਿਹੰਗ ਸਿੰਘ ਫੋਜਾਂ ਤੋਂ ਇਲਾਵਾ ਸੈਂਕੜੇ ਵਹੀਕਲਾਂ ਸਮੇਤ ਸੰਗਤਾਂ ਸ਼ਾਮਿਲ ਹੋਏ ਇਹਨਾਂ ਤੋਂ ਇਲਾਵਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ, ਮੀਤ ਸਕੱਤਰ ਜਗੀਰ ਸਿੰਘ, ਰਣਬੀਰ ਸਿੰਘ, ਅਮਨਦੀਪ ਸਿੰਘ, ਹਰਦੇਵ ਸਿੰਘ, ਭਗਵਾਨ ਸਿੰਘ ਜੋਹਲ, ਭਾਈ ਅਮਰਜੀਤ ਸਿੰਘ ਚਾਵਲਾ, ਹਰਮਿੰਦਰ ਸਿੰਘ ਮਿਨਹਾਸ, ਬਾਬਾ ਗੁਰਦੇਵ ਸਿੰਘ ਜੀ ਸ਼ਹੀਦੀ ਬਾਗ ਵਾਲੇ, ਬਾਬਾ ਜਰਨੈਲ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਮਨਜਿੰਦਰ ਸਿੰਘ ਬਰਾੜ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।