ਨਵੀਂ ਦਿੱਲੀ, 7 ਮਈ (ਪੀ. ਟੀ.)- ਸਾਲ 2002 ਦੇ ਹਿੱਟ ਐਂਡ ਰਨ ਮਾਮਲੇ ’ਚ ਮੁੰਬਈ ਦੀ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਕੁਝ ਘੰਟਿਆਂ ਦੇ ਅੰਦਰ ਬੁੱਧਵਾਰ ਨੂੰ ਬੰਬਈ ਹਾਈਕੋਰਟ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਵੱਡੀ ਰਾਹਤ ਦਿੰਦੇ ਹੋਏ 8 ਮਈ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਇਸ ਜ਼ਮਾਨਤ ਖਿਲਾਫ ਸੁਪਰੀਮ ਕੋਰਟ ‘ਚ ਅੱਜ ਪਟੀਸ਼ਨ ਦਾਇਰ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮੁੰਬਈ ਦੇ ਵਕੀਲ ਅਖਿਲੇਸ਼ ਚੌਬੇ ਨੇ ਸੁਪਰੀਮ ਕੋਰਟ ‘ਚ ਅੱਜ ਸਲਮਾਨ ਖਾਨ ਨੂੰ ਜਲਦੀ ‘ਚ ਜ਼ਮਾਨਤ ਦੇਣ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਚ ਬੰਬਈ ਹਾਈਕੋਰਟ ਦੇ ਫੈਸਲੇ ਖਿਲਾਫ ਅਪੀਲ ਕੀਤੀ ਗਈ ਹੈ ਤੇ ਸੁਪਰੀਮ ਕੋਰਟ ਤੋਂ ਸਲਮਾਨ ਦੀ ਅੰਤਰਿਮ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ।ਪਟੀਸ਼ਨ ’ਚ ਸਲਮਾਨ ਨੂੰ ਅੰਤਰਿਮ ਜ਼ਮਾਨਤ ਦੇਣ ’ਤੇ ਸਵਾਲ ਉਠਾਏ ਗਏ ਹਨ।