April 28, 2026 7:11 pm

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਦਿੱਤਾ ਤੋਹਫਾ

ਬੇਨੜਾ, ਸੰਗਰੂਰ- ਧੂਰੀ ਅਤੇ ਸੰਗਰੂਰ ਦੇ ਵਿਦਿਆਰਥੀਆਂ ਨੂੰ ਇਕ ਵੱਡੀ ਤੋਹਫਾ ਦਿੰਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪਿੰਡ ਬੇਨੜਾ ਵਿਖੇ ਉਸਾਰੇ ਜਾਣ ਵਾਲੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆਧੂਰੀ ਅਤੇ ਸੰਗਰੂਰ ਇਲਾਕੇ ਦੇ ਵਿਦਿਆਰਥੀਆਂ ਲਈ ਇਹ ਕਾਲਜ ਇਕ ਵੱਡਾ ਵਰਦਾਨ ਸਾਬਿਤ ਹੋਵੇਗਾ, ਕਿਉਂਕਿ ਇਸ ਕਾਲਜ ਦੇ ਨਾਲ ਇਥੋਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਿਲ ਕਰਨ ਦੇ ਨਵੇਂ ਰਸਤੇ ਖੁਲਣਗੇ। ਤਕਰੀਬਨ 12 ਕਰੋੜ ਰੁਪਏ ਦੀ ਲਾਗਤ ਨਾਲ 5 ਏਕੜ ਜ਼ਮੀਨ ਤੇ  ਉਸਾਰੇ ਜਾਣ ਇਸ ਕਾਲਜ ਦਾ ਕੰਮ ਇਕ ਸਾਲ ਦੇ ਵਿੱਚ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਸੂਬਾ ਸਰਕਾਰ ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਨਵੇਂ ਅਵਸਰ ਪ੍ਰਦਾਨ ਕਰਨ ਲਈ ਗੰਭੀਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਸੂਬੇ ਵਿੱਚ ਨਵੀਂ

ਯੂਨੀਵਰਸਿਟੀਆਂ ਖੋਲੀਆਂ ਜਾ ਰਹੀਆਂ ਹਨ, ਉਥੇ ਸਰਕਾਰੀ ਕਾਲਜ ਖੋਲ ਕੇ ਉਚੇਰੀ ਸਿੱਖਿਆ ਤੰਤਰ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾ ਰਹੀ ਹੈ।ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸਿੱਖਿਆ ਦੇ ਖੇਤਰ ਵਿੱਚ ਦੇਸ਼ ’ਚ ਅੱਜ ਇਕ ਮੋਹਰੀ ਸੂਬਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਨਵੀਂ ਬਣੀ ਐਨ.ਡੀ.ਏ. ਸਰਕਾਰ ਨੇ ਵੀ ਸੂਬੇ ਵਿੱਚ ਸਿੱਖਿਆ ਨੂੰ ਹੋਰ ਹੁਲਾਰਾ ਦੇਣ ਲਈ ਆਈ.ਆਈ.ਐਮ ਅਤੇ ਪੋਸਟ ਗੈਰੂਜੇੲਟ ਹੋਰਟੀਕਲਚਰ ਰਿਸਰਚ ਇੰਸਟੀਚਿਊਟ ਸਥਾਪਤ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਪ੍ਰੋਜੈਕਟ ਵੀ ਸੂਬੇ ਵਿੱਚ ਸਥਾਪਿਤ ਕੀਤੇ ਜਾਣਗੇ ਜਿਸ ਨਾਲ ਇਥੋਂ ਦੇ ਵਿਦਿਆਰਥੀਆਂ ਨੂੰ ਆਲਾ ਮਿਆਰੀ ਉੱਚ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਐਲਾਨ ਕੀਤਾ ਕਿ ਇਸ ਸਰਕਾਰੀ ਡਿਗਰੀ ਕਾਲਜ ਵਿੱਚ ਕਲਾਸਾਂ ਅਗਲੇ ਸੈਸ਼ਨ ਤੋਂ ਆਰੰਭ ਹੋ ਜਾਣਗੀਆਂ। ਉੱਚ ਸਿੱਖਿਆ ਦੇ ਖੇਤਰ ਵਿੱਚ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤੇ ਰੋਸ਼ਨੀ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ 41 ਸਰਕਾਰੀ ਕਾਲਜਾਂ ਦੇ ਨਵੀਨੀਕਰਨ ਤੇ ਸੂਬਾ ਸਰਕਾਰ ਵੱਲੋਂ ਲਗਭਗ 227 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਅਤੇ ਯੋਜਨਾ ਮੰਤਰੀ ਪੰਜਾਬ ਸ. ਪ੍ਰਮਿੰਦਰ ਸਿੰਘ ਢੀਂਡਸਾ, ਸ. ਕੇ.ਜੀ.ਐਸ. ਚੀਮਾ ਪ੍ਰਮੱਖ ਸਕੱਤਰ ਮੁੱਖ ਮੰਤਰੀ ਪੰਜਾਬ, ਹਲਕਾ ਵਿਧਾਇਕ ਧੂਰੀ ਸ. ਗੋਬਿੰਦ ਸਿੰਘ ਲੌਂਗੋਵਾਲ, ਡਿਪਟੀ ਕਮਿਸ਼ਨਰ ਸ. ਅਰਸ਼ਦੀਪ ਸਿੰਘ ਥਿੰਦ ਅਤੇ ਹੋਰ ਅਧਿਕਾਰੀ ਅਤੇ ਅਕਾਲੀ ਆਗੂ ਹਾਜ਼ਰ ਸਨ।

Send this to a friend