Skip to content
Independent perspectives. Global stories.
BREAKING

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਸ਼੍ਰੇਣੀ ਦੀ ਪ੍ਰੀਖਿਆ ’ਚ ਲੜਕੀਆਂ ਨੇ ਫਿਰ ਮਾਰੀ ਬਾਜ਼ੀ

Share this story

ਐੱਸ. ਏ. ਐੱਸ. ਨਗਰ, 26 ਮਈ (ਪੀ. ਟੀ.)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ 10ਵੀਂ ਸ਼੍ਰੇਣੀ ਮਾਰਚ-2015 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਬੋਰਡ ਦੀ ਚੇਅਰਪਰਸਨ ਡਾ: ਤੇਜਿੰਦਰ ਕੌਰ ਧਾਲੀਵਾਲ ਅਤੇ ਬੋਰਡ ਸਕੱਤਰ ਇੰਜੀ: ਗੁਰਿੰਦਰਪਾਲ ਸਿੰਘ ਬਾਠ ਵੱਲੋਂ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਐਲਾਨ ਦਿੱਤਾ ਗਿਆ। ਇਸ ਮੌਕੇ ਬੋਰਡ ਦੇ ਚੇਅਰਪਰਸਨ ਡਾ: ਤੇਜਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ 10ਵੀਂ ਸ਼੍ਰੇਣੀ ਦੇ ਨਤੀਜੇ ‘ਚ ਇਸ ਵਾਰ ਅਕਾਦਮਿਕ ਕੈਟਾਗਰੀ (ਬਿਨਾਂ ਖੇਡ ਅੰਕਾਂ ਦੇ) ਵਾਲੇ ਪ੍ਰੀਖਿਆਰਥੀਆਂ ਦੀ ਮੈਰਿਟ ਸੂਚੀ ਵੱਖਰੀ ਅਤੇ ਖਿਡਾਰੀਆਂ ਨੂੰ ਮਿਲੇ ਵਿਸ਼ੇਸ਼ ਅੰਕ ਵਾਲੇ ਪ੍ਰੀਖਿਆਰਥੀਆਂ ਦੀ ਵੱਖਰੀ ਮੈਰਿਟ ਸੂਚੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅਕਾਦਮਿਕ ਤੌਰ ‘ਤੇ ਅੱਵਲ ਰਹਿਣ ਵਾਲੇ ਪ੍ਰੀਖਿਆਰਥੀ ਨੂੰ ਹੀ ਅੱਵਲ ਮੰਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਕਾਦਮਿਕ ਕੈਟਾਗਰੀ (ਬਿਨਾਂ ਖੇਡ ਅੰਕਾਂ ਦੇ) ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ

10ਵੀਂ ਸ਼੍ਰੇਣੀ ਦੇ ਨਤੀਜੇ ‘ਚ ਇਸ ਵਾਰ ਸਰਵ ਹਿੱਤਕਾਰੀ ਵਿੱਦਿਆ ਮੰਦਿਰ ਤਪਾ (ਬਰਨਾਲਾ) ਦੀ ਨਿਤਾਸ਼ਾ ਅਗਰਵਾਲ ਰੋਲ ਨੰਬਰ 1015500105 ਨੇ ਬਾਜ਼ੀ ਮਾਰਦਿਆਂ 644 ਅੰਕ (99.08 ਫੀਸਦੀ ਅੰਕ) ਪ੍ਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਤੋਂ ਬਾਅਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੱਗਵਾਲ (ਹੁਸ਼ਿਆਰਪੁਰ) ਦੀ ਵਿਦਿਆਰਥਣ ਨੈਨਸੀ ਭਡਿਆਰ ਰੋਲ ਨੰਬਰ 1015600989 ਨੇ 643 ਅੰਕ (98.92 ਫੀਸਦੀ) ਹਾਸਿਲ ਕਰਕੇ ਦੂਜਾ ਸਥਾਨ ਹਾਸਿਲ ਕੀਤਾ ਹੈ, ਜਦਕਿ ਤੀਜੇ ਸਥਾਨ ‘ਤੇ ਐੱਸ. ਐੱਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ (ਫਿਰੋਜਪੁਰ) ਦੀ ਵਿਦਿਆਰਥਣ ਹਰਮਨਦੀਪ ਕੌਰ ਰੋਲ ਨੰਬਰ 1015224645 ਨੇ 642 ਅੰਕ (98.77 ਫੀਸਦੀ) ਹਾਸਿਲ ਕਰਕੇ ਤੀਜੇ ਸਥਾਨ ਹਾਸਿਲ ਕੀਤਾ ਹੈ। 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2015 ‘ਚ ਕੁੱਲ 3,79,099 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 2,49,325 ਪ੍ਰੀਖਿਆਰਥੀ ਪਾਸ ਹੋਏ ਹਨ ਅਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 65.76 ਫੀਸਦੀ ਰਹੀ। ਇਸ ਪ੍ਰੀਖਿਆ ‘ਚ 87,578 ਪ੍ਰੀਖਿਆਰਥੀਆਂ ਦੀ ਰੀ-ਅਪੀਅਰ ਆਈ ਹੈ ਅਤੇ 41,986 ਪ੍ਰੀਖਿਆਰਥੀ ਫੇਲ੍ਹ ਹੋਏ ਹਨ। ਇਸ ਵਾਰ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2015 ਵਿਚ ਕੁੱਲ 3,53,327 ਰੈਗੂਲਰ ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 2,42,406 ਪ੍ਰੀਖਿਆਰਥੀਆਂ ਪਾਸ ਹੋਏ ਹਨ ਅਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 68.61 ਫੀਸਦੀ ਰਹੀ ਹੈ। ਇਸੇ ਤਰ੍ਹਾਂ 10ਵੀਂ ਸ਼੍ਰੇਣੀ ਦੀ ਓਪਨ ਸਕੂਲ ਪ੍ਰੀਖਿਆ ਮਾਰਚ 2015 ਵਿਚ ਕੁੱਲ 25,772 ਓਪਨ ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 6,919 ਪ੍ਰੀਖਿਆਰਥੀਆਂ ਪਾਸ ਹੋਏ ਹਨ ਅਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 26.85 ਫੀਸਦੀ ਰਹੀ।

WRITTEN BY