May 1, 2026 2:10 pm

ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋ ਕਲਾਂ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ

ਪੱਖੋ ਕਲਾਂ, 28 ਮਈ (ਇੰਦਰਜੀਤ ਸਿੰਘ)- ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਜੀ ਅਤੇ ਮੈਨੇਜਿੰਗ ਟਰੱਸਟੀ ਸ: ਰਵਿੰਦਰਜੀਤ ਸਿੰਘ ਬਿੰਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਥਾ ਦੇ ਦੋ ਵਿਦਿਆਰਥੀ ਨਵਜੋਤ ਕੌਰ 96.6% ਅਤੇ ਅਰਸ਼ਦੀਪ ਕੌਰ 96% ਅੰਕ ਪ੍ਰਾਪਤ ਕਰਕੇ ਪੰਜਾਬ ’ਚ ਮੈਰਿਟ ਹਾਸਿਲ ਕੀਤੀ। ਇਸ ਤੋਂ ਇਲਾਵਾ ਸੰਸਥਾ ਦੇ 13 ਵਿਦਿਆਰਥੀਆਂ ਨੇ 90% ਤੋਂ ਉਪਰ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਸਾਰੇ ਵਿਦਿਆਰਥੀ ਪਹਿਲੀ ਡਵੀਜ਼ਨ ਵਿਚ ਪਾਸ ਹੋਏ। ਇਸ ਮੌਕੇ ਉਨ੍ਹਾਂ ਸੰਸਥਾ ਦੇ ਅਧਿਆਪਕ ਸਾਹਿਬਾਨ ਨੂੰ ਲੱਖ-ਲੱਖ ਵਧਾਈ ਦਿੱਤੀ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਸ: ਇੰਦਰਜੀਤ ਸਿੰਘ ਨੇ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ। ਇਸ ਮੌਕੇ ਸ: ਮਲਕੀਤ ਸਿੰਘ, ਸ: ਗੁਰਜੰਟ ਸਿੰਘ ਮਾਨ, ਸੂਬੇਦਾਰ ਹਰਭਜਨ ਸਿੰਘ ਅਤੇ ਕੁਆਰਡੀਨੇਟਰ  ਬਲਵਿੰਦਰ ਕੌਰ ਹਾਜ਼ਿਰ ਸਨ।

Send this to a friend