ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਮੁੜ ਚੁਣੇ ਗਏ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਚੋਣ ਉਪੰਰਤ ਗੱਲਬਾਤ ਕਰਦਿਆਂ ਕਿਹਾ ਕਿ ਸਟੇਟ ਗੇਮਜ਼ ਸ਼ੁਰੂ ਕਰਨਾ ਉਨ੍ਹਾਂ ਦੀ ਪਹਿਲੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੀ ਇਕ ਕਮੇਟੀ ਬਣਾ ਕੇ ਸਰਕਾਰ ਨਾਲ ਤਾਲਮੇਲ ਸਥਾਪਤ ਕਰੇਗੀ ਤਾਂ ਜੋ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਨਾਲ ਮਿਲ ਕੇ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਲਈ ਸੈਸ ਰਾਹੀਂ ਵੱਖਰੇ ਰੱਖੇ 70 ਕਰੋੜ ਰੁਪਏ ਦੇ ਸਾਲਾਨਾ ਫੰਡ ਵਿੱਚੋਂ ਕੁਝ ਹਿੱਸਾ ਖੇਡ ਐਸੋਸੀਏਸ਼ਨਾਂ ਨੂੰ ਵੀ ਦਿੱਤਾ ਜਾਵੇ। ਸ. ਢੀਂਡਸਾ ਨੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਓਲੰਪਿਕ
ਭਵਨ ਹੋਂਦ ਵਿੱਚ ਆਇਆ ਅਤੇ ਐਸੋਸੀਏਸ਼ਨ ਦੇ ਇਤਿਹਾਸ ਵਿੱਚ ਪਹਿਲੀ ਵਾਰ ਚੋਣ ਆਪਣੇ ਘਰ ਭਾਵ ਪੰਜਾਬ ਓਲੰਪਿਕ ਭਵਨ ਵਿੱਚ ਹੋਈ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਹਾਕੀ ਸਿਤਾਰੇ ਬਲਬੀਰ ਸਿੰਘ ਸੀਨੀਅਰ, ਉਡਣਾ ਸਿੱਖ ਮਿਲਖਾ ਸਿੰਘ ਅਤੇ ਓਲੰਪਿਕ ਚੈਂਪੀਅਨ ਅਭਿਨਵ ਬਿੰਦਰਾ ਦਾ ਤਾਂਬੇ ਦੇ ਬੁੱਤ ਸਥਾਪਤ ਕੀਤਾ ਜਾਵੇਗਾ।