ਸੰਗਰੂਰ, 5 ਜੂਨ (ਹਰਜੀਤ ਸਿੰਘ ਹਸਨਪੁਰੀ)- ਆਮ ਆਦਮੀ ਪਾਰਟੀ ਦੇ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਕੈਂਸਰ ਰੋਕੋ ਬੱਸ ਅੱਜ ਨੇੜਲੇ ਪਿੰਡ ਢਢੋਗਲ ਪਹੁੰਚੀ। ਇਸ ਵਿੱਚ ਗੰਗਾਨਗਰ ਅਤੇ ਰਾਜਸਥਾਨ ਦੇ ਕੈਂਸਰ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁਫਤ ਜਾਂਚ ਅਤੇ ਟੈਸਟ ਕੀਤੇ ਗਏ। ਇਸ ਮੌਕੇ ਕਰੀਬ 350 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 163 ਮਰੀਜ਼ਾਂ ਦੀ ਜਾਂਚ ਰਿਪੋਰਟ ਤਿੰਨਾਂ ਦਿਨਾਂ ਉਪਰੰਤ ਆਏਗੀ, ਜਿਸ ਤੋਂ ਬਾਅਦ ਕੈਂਸਰ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਪੰਨੂੰ ਕਾਤਰੋਂ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਸਹਿਯੋਗ ਨਾਲ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਦੇ ਇਲਾਜ ਲਈ ਚਲਾਈ ਗਈ ਇਸ ਬੱਸ ’ਚ ਮਾਹਿਰ ਡਾਕਟਰਾਂ ਵੱਲੋ ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਵੀ ਮਰੀਜ਼ ਨੂੰ
ਕੇੈਂਸਰ ਦੀ ਸ਼ਿਕਾਇਤ ਪਾਈ ਜਾਂਦੀ ਹੈ ਤਾਂ ਉਸ ਦਾ ਮੁਫਤ ਇਲਾਜ ਕੀਤਾ ਜਾਵੇਗਾ। ਇਸ ਮੌਕੇ ਲੋਕਾਂ ਨੇ ਮੰਗ ਕੀਤੀ ਕਿ ਅਜਿਹੀਆਂ ਹੋਰ ਬੱਸਾਂ ਚਲਾਉਣੀਆਂ ਚਾਹੀਦੀਆਂ ਹਨ ਤਾਂ ਜ਼ੋ ਅਜਿਹੀ ਨਾਮੁਰਾਦ ਬਿਮਾਰੀ ਦਾ ਇਲਾਜ ਕਰਵਾਉਣ ਤੋਂ ਅਸਮਰਥ ਲੋਕ ਇਸ ਦਾ ਲਾਭ ਲੈ ਸਕਣ। ਇਸ ਮੌਕੇ ਪ੍ਰਿੰਸੀਪਲ ਗੁਰਦੇਵ ਸਿੰਘ ਅਬਜਿੰਦਰ ਸਿੰਘ ਸੰਘਾ, ਰਾਜਵੰਤ ਸਿੰਘ ਘੁੱਲੀ, ਮਾ ਰਮੇਸ਼ ਕੁਮਾਰ, ਪਰਮਿੰਦਰ ਸਿੰਘ ਪੁੰਨੂ ਕਾਤਰੋਂ, ਆਤਮਾ ਸਿੰਘ ਢਢੋਗਲ, ਨਰੇਸ਼ ਸਿੰਘ, ਸੇਵੀ ਸਿੰਘ ਢਢੋਗਲ, ਹਰਭਜਨ ਸਿੰਘ ਸ਼ੇਰਪੁਰ ਸੋਢੀਆਂ ਅਤੇ ਹੋਰ ਹਾਜ਼ਰ ਸਨ।



