ਨਵੀਂ ਦਿੱਲੀ, 5 ਜੂਨ (ਪੀ. ਟੀ.)- ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੂੰ 1984 ਦੇ ਦੰਗਿਆਂ ’ਚ ਕਲੀਨ ਚਿੱਟ ਮਿਲਣ ਤੋਂ ਬਾਅਦ ਅੱਜ ਸਿੱਖ ਜੱਥੇਬੰਦੀਆਂ ਨੇ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਰੋਸ ਵਿਖਾਵਾ ਕੀਤਾ।ਇਸ ਮੌਕੇ ਵੱਡੀ ਗਿਣਤੀ ’ਚ ਪ੍ਰਦਰਸ਼ਨਕਾਰੀ ਸਵੇਰੇ 11 : 30 ਵਜੇ 24, ਅਕਬਰ ਰੋਡ ਸਥਿਤ ਕਾਂਗਰਸ ਹੈਡਕੁਆਰਟਰ ਦੇ ਬਾਹਰ ਇਕੱਠੇ ਹੋਏ।ਉਨ੍ਹਾਂ ਦੇ ਹੱਥਾਂ ’ਚ ਪੋਸਟਰ ਸਨ ਤੇ ਉਹ ਨਾਅਰੇ ਲਗਾਉਂਦੇ ਹੋਏ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੇ ਅਸਤੀਫ਼ੇ ’ਤੇ ਟਾਈਟਲਰ ਦੇ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕਰ ਰਹੇ ਸਨ।ਪ੍ਰਦਰਸ਼ਨਕਾਰੀਆਂ ਨੇ ਟਾਈਟਲਰ ਦਾ ਪੁਤਲਾ ਵੀ ਫੂਕਿਆ।



