Skip to content
Independent perspectives. Global stories.
BREAKING

ਬਹੁਜਨ ਸਮਾਜ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਸੀਟਾ ਵੱਲੋਂ ਗੋਲੀ ਮਾਰਕੇ ਖੁਦਕੁਸ਼ੀ

Share this story

ਨਵਾਂਸ਼ਹਿਰ, 6 ਜੂਨ (ਨਰਿੰਦਰ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਲੋਕ ਸਭਾ ਦੇ ਕੋਆਰਡੀਨੇਟਰ ਵਿਨੋਦ ਕੁਮਾਰ ਸੀਟਾ ਵਲੋਂ ਅੱਜ ਨਵਾਂਸ਼ਹਿਰ ਵਿਖੇ ਆਪਣੀ ਰਿਹਾਇਸ਼ ਵਿਚ ਗੋਲੀ ਮਾਰਕੇ ਖੁਦਕੁਸ਼ੀ ਕਰ ਲਈ। ਜਿਵੇਂ ਹੀ ਸੀਟਾ ਦੀ ਮੌਤ ਦੀ ਖ਼ਬਰ ਸ਼ਹਿਰ ’ਚ ਫੈਲੀ ਤਾਂ ਪਾਰਟੀ ਨੇਤਾਵਾਂ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਦਾ ਵੱਡੀ ਗਿਣਤੀ ’ਚ ਉਨ੍ਹਾਂ ਦੇ ਘਰ ਤਾਂਤਾ ਲਗਣਾ ਸ਼ੁਰੂ ਹੋ ਗਿਆ।ਬਸਪਾ ਸੂਬਾ ਜਨਰਲ ਸਕੱਤਰ ਡਾ. ਨਛੱਤਰਪਾਲ ਨੇ ਦੱਸਿਆ ਕਿ ਵਿਨੋਦ ਕੁਮਾਰ ਸੀਟਾ ਪਿਛਲੇ ਕੁੱਝ ਦਿਨਾਂ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ। ਅੱਜ ਉਸ ਵੱਲੋਂ ਆਪਣੇ ਬੱਚਿਆਂ ਦੀ ਫੀਸ ਦੇਣ ਲਈ ਭਾਵੇਂ ਕਿ ਚੰਡੀਗੜ੍ਹ ਜਾਣਾ ਸੀ ਪਰ ਉਸ ਤੋਂ ਪਹਿਲਾਂ ਉਨ੍ਹਾਂ ਆਪਣੇ ਚੰਡੀਗੜ੍ਹ ਰੋਡ ਸਥਿੱਤ ਅੰਗਦ ਨਗਰ ਵਿਖੇ ਆਪਣੇ ਆਪ ਨੂੰ ਬਾਥਰੂਮ ’ਚ ਬੰਦੂਕ ਨਾਲ ਗੋਲੀ ਮਾਰਕੇ ਖੁਦਕੁਸ਼ੀ ਕਰ ਲਈ।

ਉਨ੍ਹਾਂ ਕਿਹਾ ਕਿ ਸੀਟਾ ਦੀ ਮੌਤ ਨਾਲ ਪਾਰਟੀ ਨੂੰ ਬਹੁਤ ਘਾਟਾ ਪਿਆ ਹੈ ਜਿਸਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਸੀਟਾ ਵੱਲੋਂ ਦੋ ਵਾਰ ਵਿਧਾਨ ਸਭਾ ਦੀ ਚੋਣ ਪਾਰਟੀ ਦੇ ਨਿਸ਼ਾਨ ਉੱਤੇ ਲੜੀ ਗਈ ਅਤੇ ਉਹ ਪਾਰਟੀ ਦੇ ਵਰਕਰਾਂ ਅਤੇ ਨੇਤਾਵਾਂ ਵਿਚ ਬੜੇ ਹਰਮਨਪਿਆਰੇ ਸਨ। ਪੁਲਿਸ ਵੱਲੋਂ ਸੀਟਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ  ਲਿਜਾਇਆ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਰਿਸ਼ਤੇਦਾਰਾਂ ਵੱਲੋਂ ਵਿਦੇਸ਼ ਤੋਂ ਆਉਣ ਬਾਅਦ ਕੀਤਾ ਜਾਵੇਗਾ।

WRITTEN BY