ਰਨਾਲਾ, 8 ਜੂਨ (ਰਾਮ ਧਨੌਲਾ, ਕੁਲਦੀਪ ਸਿੰਘ, ਕੁਲਦੀਪ ਸੂਦ, ਅਖਿਲੇਸ਼ ਬਾਂਸਲ)- ਵਿੱਤ ਮੰਤਰੀ ਪੰਜਾਬ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਜੋ ਵੀ ਵਿਕਾਸ ਕਾਰਜਾਂ ਲਈ ਪ੍ਰੋਜੈਕਟ ਐਲਾਨ ਕੀਤੇ ਗਏ ਹਨ ਉਹ ਹਰ ਹਾਲਤ ਵਿੱਚ ਮੁਕੰਮਲ ਹੋਣਗੇ ਅਤੇ ਵਿਕਾਸ ਦਾ ਕੋਈ ਵੀ ਕੰਮ ਅਧੂਰਾ ਨਹੀਂ ਰਹੇਗਾ। ਸ. ਢੀਂਡਸਾ ਅੱਜ ਇੱਥੇ ਰੈਸਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਲਈ ਸੀਵਰੇਜ ਦਾ ਜੋ ਪ੍ਰੋਜੈਕਟ ਐਲਾਨ ਕੀਤਾ ਗਿਆ ਸੀ ਉਹ ਪਾਸ ਹੋ ਚੁੱਕਾ ਹੈ। ਇਸ ਵਾਸਤੇ ਜਲਦੀ ਹੀ ਟੈਂਡਰ ਲਗਾਏ ਜਾ ਰਹੇ ਹਨ। ਇਸ ਉਪਰੰਤ ਸੀਵਰੇਜ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵੱਲੋਂ ਟੈਕਸ ਪ੍ਰਣਾਲੀ ਨੂੰ ਸਾਰਥਿਕ
ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਵਾਸਤੇ 4 ਸੂਬਿਆਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਚੰਡੀਗੜ੍ਹ ਵਿੱਚ ਟੈਕਸ ਸਬੰਧੀ ਇੱਕਸਾਰਤਾ ਲਿਆਂਦੀ ਜਾਵੇਗੀ ਅਤੇ ਸੂਬੇ ਦੇ ਆਮ ਲੋਕਾਂ ਉ¤ਪਰ ਟੈਕਸ ਦਾ ਕੋਈ ਵਾਧੂ ਬੋਝ ਨਹੀਂ ਪਾਇਆ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਹੁਣ ਤੱਕ ਕਿਸੇ ਵੀ ਚਿੱਟ ਫੰਡ ਕੰਪਨੀ ਨੂੰ ਮਾਨਤਾ ਨਹੀਂ ਦਿੱਤੀ ਹੈ। ਸਰਕਾਰ ਵੱਲੋਂ ਚਿੱਟ ਕੰਪਨੀਆਂ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ।
ਇਸ ਮੌਕੇ ਸ. ਢੀਂਡਸਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਾਈਕ¦ਿਗ ਚੈਂਪੀਅਨਸ਼ਿਪ ਦੌਰਾਨ ਭਾਰਤੀ ਟੀਮ ਨੇ 7 ਨੈਸ਼ਨਲ ਤਗਮੇ ਹਾਸਿਲ ਕਰਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਾਈਕ¦ਿਗ ਫ਼ੈਡਰੇਸ਼ਨ ਆਫ਼ ਇੰਡੀਆ ਵੱਲੋਂ ਏਸ਼ੀਅਨਜ਼ ਅਤੇ ਉਲਪਿੰਕ ਖੇਡਾਂ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਸ. ਢੀਂਡਸਾ ਨੂੰ ਸਾਈਕ¦ਿਗ ਫ਼ੈਡਰੇਸ਼ਨ ਆਫ਼ ਇੰਡੀਆ ਦੇ ਦੂਸਰੀ ਵਾਰ ਪ੍ਰਧਾਨ ਬਣਨ ਤੇ ਸ੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਸਮੇਤ ਹੋਰ ਵੱਖ-ਵੱਖ ਵਿੰਗਾਂ ਵੱਲੋਂ ਵਧਾਈ ਦਿੱਤੀ ਗਈ ਅਤੇ ਯਾਦਗਾਰੀ ਚਿੰਨ੍ਹ ਤੇ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਰੁਪਿੰਦਰ ਸਿੰਘ ਸੰਧੂ, ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਖਾਲਸਾ, ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਸ੍ਰੀ ਸੰਜੀਵ ਸ਼ੋਰੀ, ਅਕਾਲੀ ਆਗੂ ਹਰਪਾਲ ਇੰਦਰ ਸਿੰਘ ਰਾਹੀਂ, ਯੂਥ ਆਗੂ ਰਮਿੰਦਰ ਸਿੰਘ ਰੰਮੀ ਢਿੱਲੋਂ ਅਤੇ ਅਕਾਲੀ ਆਗੂ ਕੁਲਵੰਤ ਸਿੰਘ ਕੀਤੂ ਆਦਿ ਤੋਂ ਇਲਾਵਾ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੇ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।



