ਐਸ.ਏ.ਐਸ.ਨਗਰ, 10 ਜੂਨ (ਨਾਗਪਾਲ)- ਪੰਜਾਬ ਸਰਕਾਰ ਅਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉ¤ਦਮ ਸਦਕਾ ਗੁਰੂ ਸਾਹਿਬਾਨ ਦੇ ਵਸਤਰਾਂ, ਸਸ਼ਤਰਾਂ ਅਤੇ ਪਵਿੱਤਰ ਨਿਸ਼ਾਨੀਆਂ ਦੇ ਪੰਜਾਬ ਭਰ ਵਿੱਚ ਸੰਗਤਾਂ ਨੂੰ ਦਰਸ਼ਨ ਕਰਵਾ ਰਹੀ ਧਾਰਮਿਕ ਦਰਸ਼ਨ ਦੀਦਾਰ-ਏ-ਯਾਤਰਾ ਦੇ ਅੱਜ 36ਵੇਂ ਦਿਨ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਪੁੱਜਣ ’ਤੇ ਪੂਰੀ ਧਾਰਮਿਕ ਸ਼ਰਧਾ ਤੇ ਜਲੌਅ ਨਾਲ ਸਵਾਗਤ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਧਾਰਮਿਕ ਦਰਸ਼ਨ ਦੀਦਾਰੇ ਯਾਤਰਾ ਅੱਜ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਤੋਂ ਹੁੰਦੀ ਹੋਈ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਪਹਿਲੇ ਪਿੰਡ ਮਜਾਤ ਵਿਖੇ ਢੋਲ-ਨਗਾਰਿਆਂ, ਪੁਲੀਸ ਦੀ ਘੋੜ ਸਵਾਰੀ ਟੁਕੜੀ ਅਤੇ ਬੈਂਡ ਵਾਜਿਆਂ ਨਾਲ ਪੁੱਜੀ। ਲੋਕ ਸਭਾ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ
ਰਾਮੂਵਾਲੀਆ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਜਥੇਬੰਦਕ ਸਕੱਤਰ ਸ. ਅਮਰੀਕ ਸਿੰਘ ਮੋਹਾਲੀ, ਜ਼ਿਲਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਅਮਨਜੋਤ ਕੌਰ ਰਾਮੂਵਾਲੀਆ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲਾ ਤੇ ਸ. ਨਿਰਮਲ ਸਿੰਘ ਜੌਲਾਕਲਾਂ (ਤਿੰਨੇ ਸ਼੍ਰੋਮਣੀ ਕਮੇਟੀ ਮੈਂਬਰ) ਅਤੇ ਸਿਵਲ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ, ਡੀ.ਆਈ.ਜੀ. ਸ੍ਰੀ ਆਰ.ਕੇ.ਜੈਸਵਾਲ ਤੇ ਐਸ.ਐਸ.ਪੀ. ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈ ਅਤੇ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕੀਤੇ ਅਤੇ ਫੁ¤ਲਾਂ ਦੀ ਵਰਖਾ ਕੀਤੀ। ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਸਨਮਾਨਤ ਕੀਤਾ।
ਜ਼ਿਲੇ ਵਿੱਚ ਯਾਤਰਾ ਦੇ ਪੁੱਜਦਿਆਂ ਹੀ ਡੀ.ਐਸ.ਪੀ. ਅਤੇ ਹਾਕੀ ਓਲੰਪੀਅਨ ਰਾਜਪਾਲ ਸਿੰਘ ਦੀ ਅਗਵਾਈ ਵਿੱਚ ਪੁਲਿਸ ਦੀ ਟੁਕੜੀ ਨੇ ‘ਗਾਰਡ ਆਫ ਆਨਰ’ ਨਾਲ ਯਾਤਰਾ ਨੂੰ ਸਲਾਮੀ ਦਿੱਤੀ। ਇਸ ਮੌਕੇ ਬੈਂਡ ਦੀ ਟੁਕੜੀ ਵੱਲੋਂ ਵੀ ਮਧੁਰ ਧੁਨਾਂ ਵਜਾ ਕੇ ਸਲਾਮੀ ਦਿੱਤੀ ਗਈ। ਯਾਤਰਾ ਨਾਲ ਚੱਲ ਰਹੇ ਪ੍ਰਬੰਧਕਾਂ ਨੇ ਸਮੂਹ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ, ਪਾਲਕੀ ਸਾਹਿਬ ਦੇ ਪਿੱਛੇ ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਵਾਲੀ ਵਿਸ਼ੇਸ਼ ਬਸ ਅਤੇ ਸੰਗਤ ਦੀ ਅਥਾਹ ਸ਼ਰਧਾ ਕਾਰਨ ਨਗਰ ਕੀਰਤਨ ਨੁਮਾ ਇਸ ਯਾਤਰਾ ਨੇ ਪੂਰਾ ਮਾਹੌਲ ਹੀ ਧਾਰਮਿਕ ਰੰਗ ਵਿਚ ਰੰਗ ਦਿੱਤਾ। ‘ਸਰਹਿੰਦ ਫਤਹਿ ਮਾਰਗ’ ਅੱਜ ਪੂਰੀ ਤਰ੍ਹਾਂ ਖਾਲਸਾਈ ਰੰਗ ਵਿੱਚ ਰੰਗਿਆ ਹੋਇਆ ਸੀ।
ਕੜਾਕੇ ਦੀ ਗਰਮੀ ਦੀ ਬਾਵਜੂਦ ਸਿਖਰ ਦੁਪਹਿਰੇ ਸੰਗਤਾਂ ਵੱਡੀ ਗਿਣਤੀ ਵਿੱਚ ਯਾਤਰਾ ਦੇ ਸਵਾਗਤ ਲਈ ਕਈ ਕਿਲੋਮੀਟਰ ਲੰਬੀਆਂ ਕਤਾਰਾਂ ਵਿੱਚ ਖੜੀਆਂ ਹੋਈਆਂ ਸਨ। ਮਜਾਤੜੀ ਪਿੰਡ ਵਿਖੇ ਸਿੱਖ ਨੌਜਵਾਨਾਂ ਨੇ ਗੱਤਕੇ ਦੇ ਕਰਤੱਵ ਦਿਖਾਏ ਜਦੋਂ ਕਿ ਥਾਂ-ਥਾਂ ਢਾਡੀ ਜੱਥੇ ਜੋਸ਼ੀਲੀਆਂ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰ ਰਹੀਆਂ ਸਨ। ਜ਼ਿਲੇ ਅੰਦਰ ਥਾਂ-ਥਾਂ ਲੰਗਰ ਅਤੇ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲੱਗੀਆਂ ਹੋਈਆਂ ਸਨ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਤੇ ਸ. ਰਾਮੂਵਾਲੀਆ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ, ਜਿਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਆਪਣੇ ਇਲਾਕੇ ਵਿਚ ਹੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੇ ਇਸ ਉ¤ਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋਵੇਗੀ, ਉਥੇ ਉਸ ਵਿਚ ਸਮਾਜਿਕ ਬੁਰਾਈਆਂ ਖਿਲਾਫ਼ ਲੜ੍ਹਨ ਦਾ ਜਜ਼ਬਾ ਵੀ ਪੈਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਜਲਦ ਹੀ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਮਾਗਮ ਦੇਖਣ ਦਾ ਵੀ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ 6 ਮਈ ਨੂੰ ਪਟਿਆਲਾ ਦੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਤੋਂ ਸ਼ੁਰੂ ਹੋਈ ਯਾਤਰਾ ਪੂਰੇ ਪੰਜਾਬ ਵਿੱਚ ਹੁੰਦੀ ਹੋਈ ਅੱਜ ਇਥੇ ਪੁੱਜੀ ਹੈ ਅਤੇ ਅਗਾਂਹ ਇਹ ਯਾਤਰਾ 18 ਜੂਨ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜੇਗੀ।
ਉਨ੍ਹਾਂ ਦੱਸਿਆ ਕਿ ਸੰਗਤਾਂ ਦਾ ਉਤਸ਼ਾਹ ਇਸ ਗੱਲ ਤੋਂ ਦੇਖਿਆ ਜਾ ਸਕਦਾ ਹੈ ਕਿ ਗਰਮੀ ਦੇ ਬਾਵਜੂਦ ਪਿੰਡ ਮਜਾਤ ਤੋਂ ਮੋਹਾਲੀ ਸ਼ਹਿਰ ਤੱਕ ਲਾਂਡਰਾ ਚੌਕ, ਸਨੇਟਾ, ਬਨੂੜ ਆਦਿ ਵਿਖੇ ਸੰਗਤਾਂ ਵੱਡੀ ਗਿਣਤੀ ਵਿੱਚ ਪੁੱਜੀਆਂ ਹੋਈਆਂ ਹਨ।
ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਅੱਜ ਅਤੇ ਆਉਂਦੇ ਦੋ ਦਿਨ ਯਾਤਰਾ ਦੇ ਜ਼ਿਲ੍ਹੇ ਵਿੱਚ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤਾਂ ਵੱਡੀ ਗਿਣਤੀ ਵਿੱਚ ਗੁਰੂ ਸਾਹਿਬਨਾਂ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕਰ ਸਕਣ।



