Skip to content
Independent perspectives. Global stories.
BREAKING

ਪ੍ਰੋ. ਦਵਿੰਦਰਪਾਲ ਭੁ¤ਲਰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਤਬਦੀਲ

Share this story

ਪੰਜਾਬ ਸਰਕਾਰ ਵੱਲੋਂ 43 ਦਿਨ ਲਈ ਪੈਰੋਲ ’ਤੇ ਰਿਹਾਅ ਕਰਨ ਦੇ ਆਸਾਰ

Prof.-Devender-Pal-Singh-Bhullar-in-Amritsar-e1434119850259 ਅੰਮ੍ਰਿਤਸਰ, 12 ਜੂਨ (ਪੀ. ਟੀ. ਲਾਇਵ)- ਗੁਰਸਿੱਖ ਪ੍ਰੋ. ਦਵਿੰਦਰਪਾਲ ਸਿੰਘ ਭੁ¤ਲਰ ਨੂੰ ਤਿਹਾੜ ਜੇਲ੍ਹ ਤੋਂ ਅ¤ਜ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਤਬਦੀਲ ਕਰ ਦਿੱਤਾ ਗਿਆ ਹੈ। ਪ੍ਰੋ. ਭੁੱਲਰ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ  ਐਂਬੂਲੈਂਸ ਰਾਹੀਂ ਸਵੇਰੇ 6 ਵਜੇ ਦਿ¤ਲੀ ਦੀ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਪ੍ਰੋ. ਭੁੱਲਰ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਸਬੰਧੀ ਦਿ¤ਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਪੇਸ਼ਕਸ਼ ਨੂੰ ਬਾਦਲ ਸਰਕਾਰ ਨੇ ਪ੍ਰਵਾਨ ਕਰ ਲਿਆ ਸੀ ਤੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਦੀ ਪ੍ਰਵਾਨਗੀ ਮਿਲਣ ਉਪਰੰਤ ਪ੍ਰੋ. ਭੁ¤ਲਰ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਤਬਦੀਲ ਕਰਨ ਦਾ ਫੈਸਲਾ ਲਿਆ ਗਿਆ। ਭਾਈ ਭੁੱਲਰ ਦਾ ਪਰਿਵਾਰ ਅਤੇ ਸਿੱਖ ਸੰਗਤਾਂ ਉਸ ਦੀ ਪੰਜਾਬ ਜੇਲ੍ਹ ਦੀ ਤਬਦੀਲੀ ਮੰਗ ਕਰ ਰਹੀਆਂ ਸਨ।

ਅੰਮ੍ਰਿਤਸਰ ਜੇਲ੍ਹ ਵਿੱਚ ਡਾਕਟਰਾਂ ਦੇ ਇੱਕ ਬੋਰਡ ਵੱਲੋਂ ਪ੍ਰੋ. ਭੁੱਲਰ ਦਾ ਮੈਡੀਕਲ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਮੈਡੀਕਲ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ ਹੈ। ਜੇਲ੍ਹ ਵਿੱਚ ਸਿੱਖ ਸੰਘਰਸ਼ ਕਮੇਟੀ ਦੇ ਕਨਵੀਨਰ ਭਾਈ ਮੋਹਕਮ ਸਿੰਘ ਅਤੇ ਦਲ ਖਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਨੇ ਪ੍ਰੋ. ਭੁੱਲਰ ਨਾਲ ਮੁਲਾਕਾਤ ਕੀਤੀ। ਬਾਅਦ ’ਚ ਉਨ੍ਹਾਂ ਦੱਸਿਆ ਕਿ ਪ੍ਰੋ. ਭੁੱਲਰ ਦੀ ਸਿਹਤ ਸਥਿਰ ਹੈ।
ਸੁਤਰਾਂ ਵਲੋਂ ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਤਕ ਪ੍ਰੋ. ਭੁੱਲਰ ਨੂੰ ਸਰਕਾਰ ਵੱਲੋਂ 43 ਦਿਨ ਲਈ ਪੈਰੋਲ ’ਤੇ ਰਿਹਾਅ ਕਰ ਦੇਣ ਦੇ ਆਸਾਰ ਹਨ। ਪੰਜਾਬ ਸਰਕਾਰ ਵੱਲੋਂ ਪ੍ਰੋ. ਭੁੱਲਰ ਦੀ ਪੈਰੋਲ ਲਈ ਅਰਜ਼ੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਭਲਕੇ ਪ੍ਰੋ. ਭੁੱਲਰ ਵੱਲੋਂ ਇਸ ਉਪਰ ਦਸਤਖ਼ਤ ਕਰ ਦਿੱਤੇ ਜਾਣਗੇ। ਲਗਾਤਾਰ 21 ਸਾਲ ਜੇਲ੍ਹ ਵਿਚ ਰਹਿਣ ਕਾਰਨ ਪ੍ਰੋ. ਭੁੱਲਰ ਦੀ ਮਾਨਸਿਕ ਹਾਲਤ ਬਹੁਤ ਹੀ ਖ਼ਰਾਬ ਹੋ ਚੁਕੀ ਹੈ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੈਰੋਲ ਦੇਣ ਦੀ ਯੋਜਨਾ ਬਣਾਈ ਗਈ ਹੈ ਤਕਿ ਉਨ੍ਹਾਂ ਦੀ ਮਾਨਸਿਕ ਹਾਲਤ ’ਚ ਸੁਧਾਰ ਕੀਤਾ ਜਾ ਸਕੇ। 
ਦੂਜੇ ਪਾਸੇ ਕਾਂਗਰਸ ਵੱਲੋਂ ਪ੍ਰੋ. ਭੁੱਲਰ ਨੂੰ ਅੰਮ੍ਰਿਤਸਰ ਤਬਦੀਲ ਕੀਤੇ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ।

WRITTEN BY