Skip to content
Independent perspectives. Global stories.
BREAKING

ਮੁੱਖ ਮੰਤਰੀ, ਸੁਖਬੀਰ ਅਤੇ ਮਜੀਠੀਆ ਵੱਲੋਂ ਦੁੱਖ ਦਾ ਪ੍ਰਗਟਵਾ

Share this story

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਦੁਨੀਆਂ ਭਰ ਵਿਚ ਪ੍ਰਸਿੱਧ ਰਾਕ ਗਾਰਡਨ ਦੇ ਨਿਰਮਾਤਾ ਸ੍ਰੀ ਨੇਕ ਚੰਦ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਨੇਕ ਚੰਦ ਨੂੰ ਇਸ ਸੁੰਦਰ ਸ਼ਹਿਰ ਵਿਚ ਰੌਕ ਗਾਰਡਨ ਦੇ ਰੂਪ ’ਚ ਆਪਣੀ ਸ਼ਾਹਕਾਰ ਕਲਾਕ੍ਰਿਤ ਬਣਾਉਣ ਲਈ ਸਦਾ ਹੀ ਸਭਨਾਂ ਵੱਲੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਕ ਗਾਰਡਨ ਰਚਨਾਤਮਕਤਾ, ਸਖ਼ਤ ਮਿਹਨਤ ਅਤੇ ਸਮਾਜ ਦੀ ਸੇਵਾ ਲਈ ਸਮਰਪਣ ਦੀ ਭਾਵਨਾ ਨਾਲ ਕੁਝ ਕਰ ਗੁਜ਼ਰਨ ਦੀ ਇੱਕ ਉਤਮ ਮਿਸਾਲ ਹੈ। ਸ. ਬਾਦਲ ਨੇ ਕਿਹਾ ਕਿ ਸ੍ਰੀ ਨੇਕ ਚੰਦ ਦੀ ਮੌਤ ਦੇ ਨਾਲ ਕਲਾ ਅਤੇ ਸ਼ਿਲਪਕਾਰੀ ਦੇ ਖੇਤਰ ਵਿਚ ਇੱਕ ਬਹੁਤ ਵੱਡਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਿਆ ਜਾਣ ਬਹੁਤ ਮੁਸ਼ਕਲ ਹੈ।

ਦੁਖੀ ਪਰਿਵਾਰ ਦੇ ਨਾਲ ਆਪਣੀ ਹਮਦਰਦੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਸ ਸੰਕਟ ਦੀ ਘੜੀ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖ਼ਸ਼ਣ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ। ਇਸੇ ਦੌਰਾਨ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਵੀ ਸ੍ਰੀ ਨੇਕ ਚੰਦ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।’

WRITTEN BY