Skip to content
Independent perspectives. Global stories.
BREAKING

ਪੰਜਾਬ ਵਿਚ ਝੋਨੇ ਦੀ ਬਿਜਾਈ ਸ਼ੁਰੂ

Share this story

ਚੰਡੀਗੜ, 15 ਜੂਨ (ਪੀ. ਟੀ.)- ਸੂਬੇ ਵਿਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਗਈ ਹੈ ਜਿਸ ਸਦਕਾ ਸਰਕਾਰ ਵਲੋਂ ਕਿਸਾਨਾਂ ਦੀਆਂ ਸੱਮਸਿਆਵਾਂ ਨੂੰ ਨਜਿਠਣ ਅਤੇ ਫਸਲ ਦੇ ਵੱਧ ਝਾੜ ਲਈ ਪਾਣੀ -ਬਿਜਲੀ ਨਿਰਵਿਘਨ ਸਪਲਾਈ ਦਿੱਤੀ ਜਾਵੇਗੀ।ਪੰਜਾਬ ਦੇ ਖੇਤੀ-ਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਪ੍ਰਬੰਧਾਂ ਦਾ ਨਿਰੀਖਣ ਕਰਦੇ ਹੋਏ ਜਾਣਕਾਰੀ ਦਿਤੀ ਕਿ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਸਬਧੀ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਾਨਸੂਨ ਦੀ ਕਮੀ ਤੋਂ ਪੈਦਾ ਹੋਣ ਵਾਲੇ ਹਾਲਾਤਾਂ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਸਿੰਚਾਈ ਵਿਭਾਗ ਨੂੰ ਹੁਕਮ ਦਿੱਤੇ ਗਏ ਹਨ ਕਿ ਨਹਿਰਾਂ ਨੂੰ ਪੂਰੀ  ਸਮਰਥਾ ਅਨੁਸਾਰ ਪਾਣੀ ਦੀ ਸਪਲਾਈ ਦਿੱਤੀ

ਜਾਵੇ ਤਾਂ ਜੋ ਹਰ ਖੇਤਰ ਦੇ  ਕਿਸਾਨਾਂ ਨੂੰ ਖੇਤਾਂ ਦੀ ਸਿੰਚਾਈ ਲਈ ਪੂਰਾ ਪਾਣੀ ਮਿਲ ਸਕੇ ।ਉਹਨਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਾਵਰ ਕਾਮ ਦੁਆਰਾ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਅਤੇ ਨਹਿਰੀ ਵਿੰਗ ਨੂੰ ਹੁਕਮ ਦਿੱ      ਤੇ ਗਏ ਹਨ ਕਿ ਨਹਿਰਾਂ ਵਿਚ ਪੂਰੀ ਸਮਰਥਾ ਅਨੁਸਾਰ ਪਾਣੀ ਦਾ ਇੰਤਜਾਮ ਕੀਤਾ ਜਾਵੇ।

WRITTEN BY