ਜਲੰਧਰ/¦ਬੀ (ਸ੍ਰੀ ਮੁਕਤਸਰ ਸਾਹਿਬ) 21 ਜੂਨ- ਪੀਪੀਪੀ ਆਗੂ ਮਨਪ੍ਰੀਤ ਸਿੰਘ ਬਾਦਲ ਵੱਲੋਂ ਨਸ਼ਿਆਂ ਦੇ ਮੁੱਦੇ ਤੇ ਕੀਤੀ ਜਾ ਰਹੀ ਬੇਤੁਕੀ ਬਿਆਨਬਾਜੀ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਸ ਸੰਵੇਦਨਸ਼ੀਲ ਮੁੱਦੇ ਤੇ ਗੈਰਜਿੰਮੇਵਾਰਾਨਾ ਬਿਆਨ ਜਾਰੀ ਕਰਨ ਤੋਂ ਪਹਿਲਾਂ ਸੂਬੇ ਦੇ ਸਾਬਕਾ ਖ਼ਜਾਨਾ ਮੰਤਰੀ ਨੂੰ ਇਹ ਭਲੀ ਭਾਂਤੀ ਜਾਣ ਲੈਣਾ ਚਾਹੀਦਾ ਹੈ ਕਿ ਪੰਜਾਬ ਨਸ਼ਿਆਂ ਖਿਲਾਫ ਦੇਸ਼ ਦੀ ਜੰਗ ਲੜ ਰਿਹਾ ਹੈ।
ਅੱਜ ਇੱਥੇ ¦ਬੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦੀ ਨਸ਼ਿਆਂ ਖਿਲਾਫ ਲੜਾਈ ਮੁਹਰੇ ਹੋ ਕੇ ਲੜ ਰਿਹਾ ਹੈ ਜਿਸ ਕਾਰਨ ਇਸ ਨੂੰ ਉਲਟਾ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ੇ ਦੇ ਰਸਤੇ ਵਿਚ ਹੋਣ ਕਾਰਨ ਸਭ ਤੋਂ ਜਿਆਦਾ ਮਾਰ ਝੱਲ ਰਿਹਾ ਹੈ। ਉਨ੍ਹਾਂ ਐਨ.ਡੀ.ਏ. ਸਰਕਾਰ ਵੱਲੋਂ ਅੰਤਰ ਰਾਸ਼ਟਰੀ ਯੋਗ ਦਿਵਸ ਵੱਡੇ ਪੱਧਰ ਤੇ ਮਨਾਉਣ ਦੀ ਭਰਪੂਰ ਸਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਚੇਅਰਮੈਨ ਸ: ਤਜਿੰਦਰ ਸਿੰਘ ਮਿੱਡੂ ਖੇੜਾ, ਉਪ ਮੁੱਖ ਮੰਤਰੀ ਦੇ ਪੀ.ਏ. ਸ: ਅਵਤਾਰ ਸਿੰਘ ਵਣ੍ਯਵਾਲਾ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਐਸ.ਐਸ.ਪੀ. ਸ੍ਰੀ ਕੁਲਦੀਪ ਚਾਹਲ, ਏ.ਡੀ.ਸੀ. ਸ੍ਰੀ ਰਾਮਵੀਰ ਤੇ ਕੈਪਟਨ ਕਰਨੈਲ ਸਿੰਘ, ਗੁਰਬਖਸ਼ੀਸ ਸਿੰਘ ਮਿੱਡੂਖੇੜਾ, ਚੇਅਰਮੈਨ ਸ: ਬਸੰਤ ਸਿੰਘ ਕੰਗ, ਬੀਬੀ ਵੀਰਪਾਲ ਕੌਰ ਤਰਮਾਲਾ, ਸ: ਹਰਮੇਸ਼ ਸਿੰਘ ਖੁੱਡੀਆਂ, ਜਸਵਿੰਦਰ ਸਿੰਘ ਧੌਲਾ, ਰਣਜੋਧ ਸਿੰਘ ¦ਬੀ, ਮਨਜੀਤ ਸਿੰਘ ਲਾਲਬਾਈ ਆਦਿ ਵੀ ਹਾਜਰ ਸਨ।



