Skip to content
Independent perspectives. Global stories.
BREAKING

ਰਾਹੁਲ ਗਾਂਧੀ ਦਾ ਕਿਸਾਨ ਪ੍ਰੇਮ ਮਹਿਜ਼ ਇਕ ਸਿਆਸੀ ਸਟੰਟ : ਬਾਦਲ

Share this story

ਜਲੰਧਰ/¦ਬੀ, ਸ੍ਰੀ ਮੁਕਤਸਰ ਸਾਹਿਬ 22 ਜੂਨ- ਕਾਂਗਰਸ ਪਾਰਟੀ ਖਾਸ ਤੌਰ ਤੇ ਗਾਂਧੀ ਪਰਿਵਾਰ ਨੂੰ ਕਿਸਾਨਾਂ ਦੀ ਦੂਰਦਸ਼ਾ ਲਈ ਸਿੱਧੇ ਤੌਰ ਤੇ ਜਿੰਮੇਵਾਰ ਠਹਿਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸ੍ਰੀ ਰਾਹੁਲ ਗਾਂਧੀ ਦਾ ਕਿਸਾਨਾਂ ਪ੍ਰਤੀ ਅਚਾਨਕ ਪ੍ਰਗਟਿਆਂ ਪ੍ਰੇਮ ਮਹਿਜ ਇਕ ਸਿਆਸੀ ਸੰਟਟ ਹੈ। ਅੱਜ ਇੱਥੇ ਲੰਬੀ ਵਿਧਾਨ ਸਭਾ ਹਲਕੇ ਦੇ ਦੋ ਦਿਨਾਂ ਸੰਗਤ ਦਰਸ਼ਨ ਸਮਾਗਮਾਂ ਦੇ ਦੂਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਗਾਂਧੀ ਪਰਿਵਾਰ ਦੀ ਅਗਵਾਈ ਹੇਠ ¦ਬੇ ਕੁਸਾਸ਼ਣ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਿਸਾਨ ਵਿਰੋਧੀ ਸਟੈਂਡ ਅਤੇ ਉਸਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਕਿਸਾਨ ਭਾਰੀ ਕਰਜੇ ਹੇਠ ਦੱਬਿਆ ਹੋਇਆ ਹੈ। ਨਾਲ ਹੀ ਸ: ਬਾਦਲ ਨੇ ਕਿਹਾ ਕਿ ਖੇਤੀ ਲਾਗਤਾਂ ਦੀਆਂ ਦਿਨ ਬਦਿਨ ਵੱਧਦੀਆਂ ਕੀਮਤਾਂ ਅਤੇ ਘੱਟ ਲਾਹੇਵੰਦ ਸਮੱਰਥਨ ਮੁੱਲ ਨੇ

ਖੇਤੀਬਾੜੀ ਨੂੰ ਇਕ ਗੈਰ ਮੁਨਾਫਾਬਖ਼ਸ ਧੰਦਾ ਬਣਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਜਿੰਨ੍ਹਾਂ ਲੋਕਾਂ ਦੇ ਕਾਰਨ ਅੱਜ ਕਿਸਾਨ ਸੰਕਟ ਵਿਚ ਹਨ ਉਹੀ ਲੋਕ ਅੱਜ ਕਿਸਾਨਾਂ ਦੀ ਦੂਰਦਸ਼ਾ ਤੇ ਮਗਰਮੱਛੀ ਹੰਝੂ ਵਹਾ ਰਹੇ ਹਨ। ਸ: ਬਾਦਲ ਨੇ ਕਿਹਾ ਕਿ ਹਾਲ ਹੀ ਦੇ ਆਪਣੇ ਪੰਜਾਬ ਦੌਰਿਆ ਦੌਰਾਨ ਸ੍ਰੀ ਰਾਹੁਲ ਗਾਂਧੀ ਵੱਲੋਂ ਕੀਤੀ ਗਈ ਡਰਾਮੇਬਾਜੀ ਮਹਿਜ ਮੀਡੀਆ ਦੀਆਂ ਸੁਰੱਖੀਆਂ ਬਣਨ ਹਿੱਤ ਕੀਤੀ ਗਈ ਸੀ ਨਾ ਕਿ ਕਿਸਾਨਾਂ ਦੇ ਕਿਸੇ ਮਸਲੇ ਦੇ ਹੱਲ ਲਈ। ਉਨ੍ਹਾਂ ਸ੍ਰੀ ਰਾਹੁਲ ਗਾਂਧੀ ਨੂੰ ਪੁੱਛਿਆਂ ਕਿ ਹੁਣ ਜਦੋਂ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਖਦੇੜ ਦਿੱਤਾ ਹੈ ਤਾਂ ਉਹ ਕਿਸਾਨਾਂ ਦੀ ਗੱਲ ਕਰ ਰਹੇ ਹਨ ਪਰ ਉਹ ਉਦੋਂ ਕਿੱਥੇ ਸਨ ਜਦੋਂ ਉਨ੍ਹਾਂ ਦੀ ਆਪਣੀ ਸਰਕਾਰ ਕਿਸਾਨਾਂ ਦੇ ਹਿੱਤਾਂ ਤੇ ਕੁਹਾੜਾ ਚਲਾ ਰਹੀ ਸੀ।
          ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਰੋਧੀ ਧਿਰ ਵੱਲੋਂ ਬਿਜਲੀ ਦੇ ਮੁੱਦੇ ਤੇ ਲਿਆਏ ਜਾਣ ਵਾਲੇ ਕਿਸੇ ਵੀ ਮਤੇ ਦਾ ਢੁੱਕਵਾਂ ਜਵਾਬ ਵਿਧਾਨ ਸਭਾ ਵਿਚ ਦੇਣ ਲਈ ਪੂਰੀ ਤਰਾਂ ਨਾਲ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਪ੍ਰਣਾਲੀ ਵਿਚ ਵਿਰੋਧੀ ਧਿਰ ਨੂੰ ਅਜਿਹੇ ਮਤੇ ਲਿਆਉਣ ਦਾ ਪੂਰਾ ਅਧਿਕਾਰ ਹੁੰਦਾ ਹੈ ਅਤੇ ਸੂਬਾ ਸਰਕਾਰ ਅਜਿਹੇ ਮਤਿਆਂ ਦਾ ਢੁੱਕਵਾਂ ਜਵਾਬ ਦੇਵੇਗੀ। ਮੁੱਖ ਮੰਤਰੀ ਨੇ ਕਿਹਾ, ‘‘ਮੈਂ ਹਮੇਸ਼ਾ ਵਿਰੋਧੀ ਧਿਰ ਨੂੰ ਪੂਰਾ ਮਾਣ ਸਤਿਕਾਰ ਦਿੰਦਾ ਹਾਂ ਅਤੇ ਕਿਸੇ ਵੀ ਤਰਾਂ ਨਾਲ ਬਹਿਸ ਲਈ ਉਨ੍ਹਾਂ ਦਾ ਸਵਾਗਤ ਕਰਦਾ ਹਾਂ’’।
          ਕਿਸਾਨਾਂ ਨੂੰ ਚਾਲੂ ਝੋਨੇ ਦੇ ਸੀਜਨ ਦੌਰਾਨ ਬਿਜਲੀ ਦੇਣ ਸਬੰਧੀ ਪੰਜਾਬ ਰਾਜ ਬਿਜਲੀ ਨਿਗਮ ਵੱਲੋਂ ਕੀਤੇ ਗਏ ਵਿਆਪਕ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਅਤੇ ਘਰੇਲੂ ਖਪਤਕਾਰਾਂ ਨੂੰ ਪੂਰੀ ਬਿਜਲੀ ਮੁਹਈਆਂ ਕਰਵਾਏਗੀ।
          ਇਸ ਤੋਂ ਪਹਿਲਾਂ ਸੰਗਤ ਦਰਸ਼ਨ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਦੇ ਪੰਜਾਬ ਵਿਰੋਧੀ ਸਟੈਂਡ ਕਾਰਨ ਉਸਦੀ ਭਰਪੂਰ ਨਿੰਦਾ ਕੀਤੀ ਅਤੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲ ਦਲ ਨੂੰ ਖਤਮ ਕਰਨ ਅਤੇ ਇਸ ਦੇ ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕੀਤਾ ਹੈ। ਪਰ ਉਨ੍ਹਾਂ ਕਿਹਾ ਕਿ ਸੂਬੇ ਦੇ ਬਹਾਦਰ ਲੋਕਾਂ ਨੇ ਲਗਾਤਾਰ ਦੋ ਵਾਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੀ ਸਰਕਾਰ ਬਣਾ ਕੇ ਕਾਂਗਰਸ ਪਾਰਟੀ ਨੂੰ ਮੁੁੰਹ ਤੋੜਵਾਂ ਜਵਾਬ ਦਿੱਤਾ ਹੈ।
          ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੰਗਤ ਦਰਸ਼ਨ ਸਮਾਗਮ ਆਯੋਜਿਤ ਕਰਨ ਵਾਲੀ ਪੰਜਾਬ ਸਰਕਾਰ ਦੇਸ਼ ਦੀ ਇਕੋ ਇਕ ਰਾਜ ਸਰਕਾਰ ਹੈ ਜਿੱਥੇ ਸੂੁਬੇ ਦੇ ਮੁੱਖ ਮੰਤਰੀ ਲੋਕਾਂ ਵਿਚ ਬੈਠਕੇ ਉਨ੍ਹਾਂ ਦੇ ਮਸਲੇ ਹੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਸਮਾਗਮ ਸਰਕਾਰ, ਪ੍ਰਸਾਸ਼ਨ ਤੇ ਲੋਕਾਂ ਨੂੰ ਇਕ ਮੰਚ ਮੁਹਈਆ ਕਰਵਾਉਂਦਾ ਹੈ ਜਿੱਥੇ ਸਾਰੇ ਬੈਠਕੇ ਹੇਠਲੇ ਪੱਧਰ ਤੱਕ ਦੇ ਵਿਕਾਸ ਦੀ ਯੋਜਨਾਬੰਦੀ ਬਣਾ ਕੇ ਲਾਗੂ ਕਰਦੇ ਹਨ ਅਤੇ ਲੋਕਾਂ ਦੀਆਂ ਮੁਸਕਿਲਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨਜਦੀਕ ਹੀ ਹੋ ਜਾਂਦਾ ਹੈ।  
ਇਸ ਦੌਰਾਨ ਮੁੱਖ ਮੰਤਰੀ ਨੇ ਅੱਜ ਪਿੰਡ ਭਾਗੂ, ਬਣਵਾਲਾ ਅਣੂ, ਕੱਖਾਂ ਵਾਲੀ, ਭੀਟੀਵਾਲਾ, ਢਾਣੀ ਤੇਲੀਆਂ ਵਾਲੀ, ਭੁੱਲਰਵਾਲਾ, ਕੰਦੂ ਖੇੜਾ ਆਦਿ ਪਿੰਡਾਂ ਵਿਚ ਸੰਗਤ ਦਰਸ਼ਨ ਸਮਾਗਮਾਂ ਨੂੰ ਸੰਬੋਧਨ ਕੀਤਾ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਮੁਸਕਿਲਾਂ ਸੁਣ ਕੇ ਮੌਕੇ ਤੇ ਹੀ ਇੰਨ੍ਹਾਂ ਦੇ ਹੱਲ ਲਈ ਗ੍ਰਾਂਟਾਂ ਦੇਣ ਦਾ ਐਲਾਣ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਵਿਧਾਇਕ ਸ: ਹਰਪ੍ਰੀਤ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਚੇਅਰਮੈਨ ਸ: ਤਜਿੰਦਰ ਸਿੰਘ ਮਿੱਡੂਖੇੜਾ, ਸ: ਅਵਤਾਰ ਸਿੰਘ ਵਣਵਾਲਾ ਪੀ.ਏ. ਟੂ ਉਪ ਮੁੱਖ ਮੰਤਰੀ, ਸ: ਸਤਿੰਦਰਜੀਤ ਸਿੰਘ ਮੰਟਾ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਐਸ.ਐਸ.ਪੀ. ਸ੍ਰੀ ਕੁਲਦੀਪ ਚਾਹਲ, ਏ.ਡੀ.ਸੀ. ਸ੍ਰੀ ਰਾਮਵੀਰ ਅਤੇ ਕੈਪਟਨ ਕਰਨੈਲ ਸਿੰਘ, ਸ: ਗੁਰਬਖ਼ਸੀਸ਼ ਸਿੰਘ ਮਿੱਡੂਖੇੜਾ, ਸ: ਬਿੱਕਰ ਸਿੰਘ ਚਨੂੰ, ਸ: ਪੱਪੀ ਤਰਮਾਲਾ, ਸ: ਹਰਮੇਸ਼ ਖੁੱਡੀਆਂ, ਬੀਬੀ ਵੀਰਪਾਲ ਕੌਰ ਤਰਮਾਲਾ, ਸ: ਜਗਜੀਤ ਸਿੰਘ ਪੰਜਾਵਾ, ਸ: ਜਸਵੰਤ ਸਿੰਘ ਚੌਧਰੀ, ਹਰਨੱਛਤਰ ਸਿੰਘ, ਜਗਤਾਰ ਸਿੰਘ ਅਦਿ ਵੀ ਹਾਜ਼ਰ ਸਨ।

WRITTEN BY