Skip to content
Independent perspectives. Global stories.
BREAKING

ਸਿਹਤ ਸਹੂਲਤਾਂ ਲੈਣ ਲਈ ਲੋਕ ਦੇਸ਼ ਵਿਦੇਸ਼ ਤੋਂ ਪੰਜਾਬ ਆਉਣਗੇ : ਬਾਦਲ

Share this story

ਸੰਗਰੂਰ, 25 ਜੂਨ (ਹਰਜੀਤ ਸਿੰਘ ਹਸਨਪੁਰੀ)- ਪੰਜਾਬ ਵਧੀਆ ਸਿਹਤ ਸਹੂਲਤਾਂ ਦੇਣ ਵਾਲਾ ਦੇਸ਼ ਦਾ ਵੱਡਾ ਰਾਜ ਬਣਨ  ਜਾ ਰਿਹਾ ਹੈ, ਜਿਥੇ ਦੇਸ਼ ਵਿਦੇਸ਼ ਤੋਂ ਮਰੀਜ਼ ਸਿਹਤ ਸਹੂਲਤਾਂ ਪ੍ਰਾਪਤ ਕਰਨ ਲਈ ਆਇਆ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਸ਼੍ਰ  ਪ੍ਰਕਾਸ਼ ਸਿੰਘ ਬਾਦਲ ਨੇ ਸੰਗਰੂਰ ਵਿੱਚ ਆਧੁਨਿਕ ਤਕਨੀਕ ਨਾਲ ਤਿਆਰ ਹੋਏ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਸੂਬਾ ਸਰਕਾਰ ਵੱਲੋਂ ਕੈਂਸਰ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੈਂਸਰ ਵਿਰੁੱਧ ਪੰਜਾਬ ਸਟੇਟ ਕੈਂਸਰ ਐਂਡ ਡਰੱਗ ਐਡੀਕਸ਼ਨ ਟ੍ਰੀਟਮੈਂਟ ਇਨਫਰਾਸਟਰਕਚਰ ਐਕਟ ਬਣਾਇਆ ਹੋਇਆ ਹੈ ਅਤੇ ਇਸ ਐਕਟ ਰਾਹੀਂ ਇਕ ਸਮਰਪਿਤ ਫੰਡ ਕਾਇਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਰਾਹੀਂ ਹਰ ਕੈਂਸਰ ਮਰੀਜ਼ ਨੂੰ 1  5 ਲੱਖ

ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱ੍ਯਸਿਆ ਕਿ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਦੀ ਤਰਜ਼ ’ਤੇ ਕੇੈਂਸਰ ਹਸਪਤਾਲ ਚੰਡੀਗੜ੍ਹ ਨੇੜੇ ਮੁੱਲਾਪੁਰ ਵਿਖੇ ਖੋਲ੍ਹਿਆ ਜਾ ਰਿਹਾ ਹੈ ਜਿਸ ਲਈ ਸੂਬਾ ਸਰਕਾਰ ਨੇ 50 ਏਕੜ ਜ਼ਮੀਨ ਮੁਫ਼ਤ ਦਿੱਤੀ ਹੈ ।
ਉਨ੍ਹਾਂ ਕਿਹਾ ਕਿ ਮਾਲਵਾ ਵਿੱਚ ਆਧੁਨਿਕ ਤਕਨੀਕ ਨਾਲ ਲੈਸ ਸੰਗਰੂਰ , ਬਠਿੰਡਾ ਅਤੇ ਹੁਸ਼ਿਆਰਪੁਰ ਵਿੱਚ ਕੈਂਸਰ ਹਸਪਤਾਲ ਬਣ ਚੁੱਕੇ ਹਨ ਅਤੇ ਇੱਥੇ ਕੈਂਸਰ ਦੇ ਮਰੀਜ਼ਾਂ ਦੀ ਸਨਾਖਤ ਹੋਣੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚੋਂ ਕੈਂਸਰ ਦਾ ਇਲਾਜ ਕਰਵਾਉਣ ਲਈ ਦੂਸਰੇ ਸ੍ਯੂਬਿਆਂ ਵਿੱਚ ਨਹੀਂ ਜਾਣਾ ਪਵੇਗਾ । ਇਸ ਤੋਂ ਪਹਿਲਾਂ ਸ੍ਰ  ਬਾਦਲ ਦਾ ਹਸਪਤਾਲ ਪਹੁੰਚਣ ਉ¤ਤੇ ਹਸਪਤਾਲ ਦੇ ਡਾਕਟਰ ਤਪਨ ਕੇ ਡੇਰਾ ਅਤੇ ਸੁਮਿਤ ਗੁਪਤਾ ਦੀ ਛੇ ਮੈਂਬਰੀ ਟੀਮ ਨੇ ਸਵਾਗਤ ਕੀਤਾ।  ਪੰਜਾਬ ਦੇ ਮੁੱਖ ਮੰਤਰੀ ਨੇ ਹਸਪਤਾਲ ਵਿੱਚ ਬਣੇ ਸਿਟੀ ਸਕੈਨ ਸੈਂਟਰ , ਓ   , ਰੈਡੀਏਸ਼ਨ ਸੈਂਟਰ ਅਤੇ ਬ੍ਰੈਕੀ ਥਰੈਪੀ ਸੈਂਟਰ ਦਾ ਦੌਰਾ ਕੀਤਾ ਅਤੇ ਉਥੇ ਹੋਣ ਵਾਲੇ ਇਲਾਜ ਅਤੇ ਟੈਸਟਾਂ ਸੰਬਧੀ ਡਾਕਟਰਾਂ ਤੋਂ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸ੍ਰ ਸੁਖਦੇਵ ਸਿੰਘ ਢੀਂਡਸਾ , ਪੰਜਾਬ ਦੇ ਮੁੱਖ ਪਾਰਲੀਮਾਨੀ ਸਕੱਤਰ ਅਤੇ ਸੰਗਰੂਰ ਦੇ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ, ਹਲਕਾ ਧੂਰੀ ਦੇ ਵਿਧਾਇਕ ਗੋਬਿੰਦ ਸਿੰਘ ਲੌਂਗੋਵਾਲ , ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਰਿਪਦਮਨ ਸਿੰਘ ਰਿਪੂ ਢਿਲੋਂ, ਸਿਵਲ ਹਸਪਤਾਲ ਸੰਗਰੂਰ ਦੇ ਐਸ ਐਮ ਓ ਡਾ  ਬਲਵੰਤ ਸਿੰਘ, ਡਿਪਟੀ ਕਮਿਸ਼ਨਰ ਸ. ਅਰਸ਼ਦੀਪ ਸਿੰਘ ਥਿੰਦ, ਜ਼ਿਲ੍ਹਾ ਪੁਲੀਸ ਮੁਖੀ ਸ. ਮਨਦੀਪ ਸਿੰਘ ਸਿੱਧੂ ਅਤੇ ਹੋਰ ਪਾਰਟੀ ਵਰਕਰ ਮੌਜੂਦ ਸਨ।

WRITTEN BY