ਸੰਗਰੂਰ, 25 ਜੂਨ (ਐਨ ਕੇ ਗਰੋਵਰ)- ਅੱਜ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਕਹੇਰੂ, ਬਮਾਲ, ਘਨੌਰਖੁਰਦ, ਘਨੌਰਕਲਾਂ, ਚਾਂਗਲੀ, ਕਲੇਰਾਂ, ਰੂੜਗੜ੍ਹ, ਈਸਾਪੁਰ, ਫਰਵਾਹੀ, ਕਾਤਰੋਂ, ਜਹਾਂਗੀਰ ਪਿੰਡਾਂ ਦੇ ਵਿੱਚ ਸੰਗਰਤ ਦਰਸ਼ਨ ਅਤੇ ਧੰਨਵਾਦੀ ਦੌਰਾ ਕੀਤਾ। ਇਨ੍ਹਾਂ ਪਿੰਡਾਂ ਵਿੱਚ ਲੋਕਾਂ ਦੀਆਂ ਫਰਿਆਦਾਂ ਸੁਣੀਆਂ ਅਤੇ ਵਿਕਾਸ ਦੇ ਕੰਮਾਂ ਲਈ ਗ੍ਰਾਂਟਾਂ ਦੇਣ ਦਾ ਐਲਾਨ ਲੋਕ ਚਰਚਾ ਕਰ ਰਹੇ ਹਨ ਕਿ ਬਾਦਲ ਸਾਹਿਬ ਨੇ ਇਨ੍ਹੇ ਖੁੱਲੀ ਦਿਲੀਂ ਨਾਲ ਵਿਕਾਸ ਦੇ ਕੰਮਾਂ ਦੀਆਂ ਗ੍ਰਾਂਟਾਂ ਦਿੱਤੀਆਂ ਹਨ ਕਿ ਲੋਕਾਂ ਨੂੰ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਤੱਕ ਸ਼੍ਰੋਮਣੀ ਅਕਾਲੀ ਦਲ ਨਾਲ ਜੋੜ ਲਿਆ ਜਾਵੇ। ਲੋਕ ਇਹ ਵੀ ਚਰਚਾ ਕਰਦੇ ਹਨ
ਕਿ ਸ਼ਾਇਦ ਵਿਧਾਨ ਸਭਾ ਹਲਕੇ ਧੂਰੀ ਤੋਂ 2017 ਦੀ ਚੋਣ ਪ੍ਰਕਾਸ਼ ਸਿੰਘ ਬਾਦਲ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਉਮੀਦਵਾਰ ਬਣਾਉਣਗੇ। ਜਿਸ ਕਰਕੇ ਉਹਨਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਲੋਕ ਇਹ ਵੀ ਚਰਚਾ ਕਰ ਰਹੇ ਹਨ ਕਿ ਧੂਰੀ ਦੇ ਉੱਘੇ ਉਦਯੋਗਪਤੀ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਾਵਾਰ ਬਣਾ ਸਕਦੇ ਹਨ। ਤਰ੍ਹਾਂ ਤਰ੍ਹਾ ਦੇ ਅੰਦਾਜ਼ੇ ਲਗਾ ਰਹੇ ਹਨ ਬਾਕੀ ਤਾਂ ਸਮਾਂ ਆਉਣ ’ਤੇ ਹੀ ਪਤਾ ਲੱਗੇਗਾ। ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਨਸ਼ਿਆਂ ਦੀ ਸਮੱਸਿਆ ਬਾਰੇ ਪੰਜਾਬ ਦੇ ਅਕਸ ਨੂੰ ਢਾਹ ਲਾਉਣ ਵਾਲੀ ਕੀਤੀ ਜਾ ਰਹੀ ਬਿਆਨਬਾਜ਼ੀ ਕਰਨ ’ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਸੂਬਾ ਇਸ ਵੇਲੇ ਨਸ਼ਿਆਂ ਵਿਰੁੱਧ ਕੌਮੀ ਲੜਾਈ ਲੜ ਰਿਹਾ ਹੈ ਜਿਸ ਵਿੱਚ ਦੂਜੀਆਂ ਰਾਜਸੀ ਪਾਰਟੀਆਂ ਨੂੰ ਕੂੜ ਪ੍ਰਚਾਰ ਕਰਨ ਦੀ ਬਜਾਏ ਰਾਜ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਅੱਜ ਧੂਰੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਇੱਥੇ ਪੱਤਰਕਾਰਾਂ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਸਾਰੇ ਮੁਲਕ ਦੀ ਸਮੱਸਿਆ ਹੈ ਪਰ ਇਸ ਖਿਲਾਫ਼ ਜੰਗ ਸਿਰਫ਼ ਪੰਜਾਬ ਲੜ ਰਿਹਾ ਹੈ ਅਤੇ ਕੁੱਝ ਸਿਆਸੀ ਪਾਰਟੀਆਂ ਇਸ ਹਕੀਕਤ ਤੋਂ ਮੁਨਕਰ ਹੋ ਕੇ ਬਹਾਦਰ ਤੇ ਮਿਹਨਤੀ ਪੰਜਾਬੀਆਂ ਨੂੰ ਬੇਵਜ੍ਹਾ ਬਦਨਾਮ ਕਰ ਰਹੀਆਂ ਹਨ।



